Punjab Police: 40 ਕਿਲੋਮੀਟਰ ਤੱਕ ਪਿੱਛਾ ਕਰ ਕੇ ਪੁਲਿਸ ਨੇ ਦੋ ਨਸ਼ਾ ਤਸਕਰ ਕੀਤੇ ਕਾਬੂ, 2 ਕਿਲੋ ਹੈਰੋਇਨ ਬਰਾਮਦ
Published : Nov 5, 2023, 5:46 pm IST
Updated : Nov 5, 2023, 6:03 pm IST
SHARE ARTICLE
After chasing for 40 km, the police arrested two drug smugglers and recovered 2 kg of heroin
After chasing for 40 km, the police arrested two drug smugglers and recovered 2 kg of heroin

- ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਗ੍ਰਿਫਤਾਰ ਤਸਕਰ ਦੇ ਗਿੱਟੇ ’ਤੇ ਵੱਜੀ ਸੱਟ : ਡੀਜੀਪੀ ਗੌਰਵ ਯਾਦਵ 

 

Punjab Police: ਚੰਡੀਗੜ੍ਹ/ਤਰਨਤਾਰਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 

ਇਹ ਜਾਣਕਾਰੀ  ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਪਿੰਡ ਨੂਰਪੁਰ, ਫਿਰੋਜ਼ਪੁਰ ਅਤੇ ਰਾਜਪ੍ਰੀਤ ਸਿੰਘ ਉਰਫ ਰਾਜ ਵਾਸੀ ਪਿੰਡ ਮਾਲੋਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਹ ਐਸਯੂਵੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਤਸਕਰੀ ਸਬੰਧੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਤੋਂ ਸਕਾਰਪੀਓ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੀ ਮੁਸਤੈਦੀ ਨਾਲ, ਵਿਸ਼ੇਸ਼ ਨਾਕਾਬੰਦੀ ਕਰਕੇ ਜ਼ਿਲ੍ਹੇ ਦੇ ਸਾਰੇ ਬਾਹਰੀ ਰਸਤਿਆਂ ਨੂੰ ਸੀਲ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਭਿੱਖੀਵਿੰਡ ਤੋਂ  ਚੋਹਲਾ ਸਾਹਿਬ ਤੱਕ 40 ਕਿਲੋਮੀਟਰ ਤੱਕ ਚੱਲੀ ਤਣਾ-ਤਣੀ ( ਭੱਜ-ਦੌੜ), ਉਸ ਸਮੇਂ ਆ ਨਿੱਬੜੀ, ਜਦੋਂ ਉਕਤ ਤਸਕਰ ਐਸ.ਐਚ.ਓ ,ਚੋਹਲਾ ਸਾਹਿਬ ਵੱਲੋਂ ਲਗਾਏ ਗਏ ਨਾਕੇ ਨੂੰ ਉਲੰਘ ਨਾ ਸਕੇ ਅਤੇ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨੂੰ ਸਕਾਰਪੀਓ ਕਾਰ ਚੋਂ ਬਰਾਮਦ ਹੋਈ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ।  ਪੁਲਿਸ ਤੋਂ ਬਚਣ ਲਈ ਚੱਲਦੀ ਕਾਰ ਤੋਂ ਛਾਲ ਮਾਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਮੁਲਜ਼ਮਾਂ ਵਿੱਚੋਂ ਇੱਕ ਦੋਸ਼ੀ  ਦੇ ਗਿੱਟੇ ’ਤੇ ਸੱਟ ਵੱਜ ਗਈ।

ਹੋਰ ਵੇਰਵੇ ਨੂੰ ਸਾਂਝਾ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 93 ਮਿਤੀ 04.11.2023 ਨੂੰ ਥਾਣਾ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement