Moga Accident News: ਮੋਗਾ 'ਚ ਖੜ੍ਹੇ ਟਰੱਕ ਨਾਲ ਟਕਰਾਈ ਡੋਲੀ ਵਾਲੀ ਕਾਰ, ਲਾੜੇ ਸਮੇਤ 4 ਦੀ ਹੋਈ ਮੌਤ

By : GAGANDEEP

Published : Nov 5, 2023, 8:33 am IST
Updated : Nov 5, 2023, 3:41 pm IST
SHARE ARTICLE
Moga Accident Beaking News in punjabi
Moga Accident Beaking News in punjabi

Moga Accident Beaking News: ਹਾਦਸੇ ਵਿਚ ਤਿੰਨ ਗੰਭੀਰ ਜ਼ਖ਼ਮੀ

Moga Accident Beaking News in punjabi: ਮੋਗਾ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਟਰੱਕ ਨਾਲ ਡੋਲੀ ਵਾਲੀ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਲਾੜੇ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Hoshiarpur Accident News: ਹੁਸ਼ਿਆਰਪੁਰ 'ਚ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਤਿੰਨ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਡੋਲੀ ਵਾਲੀ ਕਾਰ ਅਬੋਹਰ ਸਾਈਡ ਤੋਂ ਆ ਰਹੀ ਸੀ। ਕਾਰ 'ਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿਖੇ ਸਮੂਹਕ 'ਚ ਸ਼ਾਮਲ ਹੋਣਾ ਸੀ ਜੋ ਸਵੇਰੇ 5 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਮ੍ਰਿਤਕ ਲਾੜੇ ਦੀ ਪਹਿਚਾਣ ਸੁਖਬਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਵਿਚ ਚਾਰ ਸਾਲਾ ਲੜਕੀ ਅਰਸ਼ਦੀਪ ਦੀ ਮੌਤ ਹੋ ਗਈ ਹੈ

ਇਹ ਵੀ ਪੜ੍ਹੋ:Nepal Earthquake News: ਨੇਪਾਲ ’ਚ ਆਏ ਭੂਚਾਲ ਕਾਰਨ 157 ਲੋਕਾਂ ਦੀ ਹੋਈ ਮੌਤ

ਥਾਣਾ ਅਜੀਤਵਾਲ ਦੇ ਐਸ.ਐਚ.ਓ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਮੋਗਾ ਲੁਧਿਆਣਾ ਰੋਡ 'ਤੇ ਅਜੀਤਵਾਲ 'ਚ ਇੱਕ ਸ਼ਿਫਟ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ 'ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਕਾਰ 'ਚ ਸਵਾਰ ਬਰਾਤੀ ਫਾਜ਼ਿਲਕਾ ਤੋਂ ਲੁਧਿਆਣਾ ਬੱਦੋਵਾਲ ਜਾ ਰਹੇ ਸਨ। ਇਹ ਹਾਦਸਾ ਅਜੀਤਵਾਲ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਲਾੜੇ ਸੁਖਬਿੰਦਰ ਸਿੰਘ ਅਤੇ ਅੰਗਰੇਜ਼ ਸਿੰਘ, ਸਿਮਰਨ ਕੌਰ ਅਤੇ ਚਾਰ ਸਾਲਾ ਬੱਚੀ ਅਰਸ਼ਦੀਪ ਦੀ ਮੌਤ ਹੋ ਗਈ। 
 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement