ਖ਼ਬਰਾਂ |

ਤਾਜ਼ਾ |

Moda Road Accident: ਮੋਗਾ 'ਚ ਵਿਆਹ ਵਾਲੇ ਦਿਨ ਲਾੜੇ ਦੀ ਮੌਤ, 21 ਜੋੜਿਆਂ ਦਾ ਹੋਣਾ ਸੀ ਸਮੂਹਿਕ ਵਿਆਹ
Published : Nov 5, 2023, 4:24 pm IST
Updated : Nov 5, 2023, 4:24 pm IST
SHARE ARTICLE
File Photo
File Photo

ਹਾਦਸੇ ਦੀ ਖ਼ਬਰ ਸੁਣ ਕੇ ਲਾੜੀ ਹੋਈ ਬੇਹੋਸ਼, ਘਰਵਾਲੇ ਦਾ ਮੂੰਹ ਤੱਕ ਨਾ ਦੇਖਣਾ ਹੋਇਆ ਨਸੀਬ 

Moda Road Accident: - ਮੋਗਾ 'ਚ ਐਤਵਾਰ ਸਵੇਰੇ ਵਾਪਰੇ ਸੜਕ ਹਾਦਸੇ 'ਚ ਲਾੜੇ ਸਮੇਤ 4 ਲੋਕਾਂ ਦੀ ਮੌਤ ਤੋਂ ਬਾਅਦ ਲੁਧਿਆਣਾ 'ਚ ਸੋਗ ਦੀ ਲਹਿਰ ਹੈ। ਵਿਆਹ ਦੀ ਬਰਾਤ ਪਿੰਡ ਬੱਦੋਵਾਲ ਆਉਣੀ ਸੀ। ਇੱਥੇ ਭਾਈ ਕਨ੍ਹਈਆ ਜੀ ਚੈਰੀਟੇਬਲ ਹਸਪਤਾਲ ਅਤੇ ਲੋਕ ਸੇਵਾ ਸੁਸਾਇਟੀ ਵੱਲੋਂ 21 ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਸਨ। 

ਹਾਦਸੇ 'ਚ ਜਾਨ ਗਵਾਉਣ ਵਾਲੇ ਨੌਜਵਾਨ ਦੀ ਪਛਾਣ ਫਾਜ਼ਿਲਕਾ ਦੇ ਰਹਿਣ ਵਾਲੇ ਸੁਖਬਿੰਦਰ ਵਜੋਂ ਹੋਈ ਹੈ। ਉਸ ਦਾ ਵਿਆਹ ਪ੍ਰਵੀਨਾ ਰਾਣੀ ਨਾਲ ਹੋਣਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਲਾੜੀ ਦਾ ਪਰਿਵਾਰ ਜਲਾਲਾਬਾਦ ਸਥਿਤ ਆਪਣੇ ਘਰ ਪਰਤ ਗਿਆ ਤੇ ਉਥੇ ਸਿਰਫ਼ 20 ਜੋੜਿਆਂ ਦਾ ਹੀ ਵਿਆਹ ਕੀਤਾ ਗਿਆ। 
ਸੰਤ ਬਾਬਾ ਜਸਪਾਲ ਸਿੰਘ ਨੇ ਦੱਸਿਆ ਕਿ ਵਿਆਹ ਵਾਲੇ ਜੋੜੇ ਇੱਕ ਦਿਨ ਪਹਿਲਾਂ ਉਨ੍ਹਾਂ ਕੋਲ ਆਉਂਦੇ ਹਨ। ਸ਼ਨੀਵਾਰ ਰਾਤ ਨੂੰ ਲਾੜੀ ਪ੍ਰਵੀਨਾ ਆਪਣੇ ਪਰਿਵਾਰ ਨਾਲ ਵਿਆਹ ਦੀ ਖੁਸ਼ੀ 'ਚ ਨੱਚ ਰਹੀ ਸੀ ਪਰ ਸਵੇਰੇ ਜਿਵੇਂ ਹੀ ਹਾਦਸੇ ਦੀ ਖ਼ਬਰ ਮਿਲੀ ਤਾਂ ਪੂਰਾ ਪਰਿਵਾਰ ਸਦਮੇ 'ਚ ਚਲਾ ਗਿਆ। ਬਰਾਤ ਦੇ ਸਵਾਗਤ ਲਈ ਜੋ ਵੀ ਪ੍ਰਬੰਧ ਕੀਤਾ ਗਿਆ ਸੀ ਉਹ ਸਾਰਾ ਹੀ ਨਾਕਾਮ ਰਿਹਾ। 

ਜਦੋਂ ਲਾੜੇ ਦੀ ਮੌਤ ਦੀ ਖ਼ਬਰ ਆਈ ਤਾਂ ਲਾੜੀ ਦੇ ਪਰਿਵਾਰ ਵਾਲਿਆਂ ਨੇ ਕੁਝ ਦੇਰ ਤੱਕ ਪ੍ਰਵੀਨਾ ਨੂੰ ਨਹੀਂ ਦੱਸਿਆ। ਕੁਝ ਸਮੇਂ ਬਾਅਦ ਜਦੋਂ ਉਸ ਨੂੰ ਪਤਾ ਲੱਗਾ ਤਾਂ ਉਹ ਬੇਹੋਸ਼ ਹੋ ਗਈ। ਸੁਖਬਿੰਦਰ ਦੇ ਨਾਂ ਵਾਲੀ ਮਹਿੰਦੀ ਲਾੜੀ ਦੇ ਹੱਥਾਂ 'ਤੇ ਲੱਗੀ ਰਹਿ ਗਈ। ਸੁਸਾਇਟੀ ਦੇ ਮੈਂਬਰਾਂ ਨੇ ਡਾਕਟਰ ਨੂੰ ਬੁਲਾ ਕੇ ਜਾਂਚ ਕਰਵਾਈ। ਪ੍ਰਵੀਨਾ ਨੇ ਜਿਸ ਘਰਵਾਲੇ ਨਾਲ ਵਿਆਹ ਕਰਵਾ ਕੇ ਇਕੱਠਿਆਂ ਰਹਿਣਾ ਸੀ ਉੱਥੇ ਉਸ ਨੂੰ ਘਰਵਾਲੇ ਦੇ ਸਿਹਰਾ ਲੱਗਿਆ ਦੇਖਣਾ ਵੀ ਨਸੀਬ ਨਾ ਹੋਇਆ। 

ਇਹ ਹਾਦਸਾ ਮੋਗਾ 'ਚ ਐਤਵਾਰ ਸਵੇਰੇ ਵਾਪਰਿਆ। ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਅਜੀਤਵਾਲ ਨੇੜੇ ਸੜਕ ’ਤੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਕੀਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।    

      

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement