
ਸੀਐਮ ਮਾਨ ਦੀ ਮਾਤਾ, ਪਤਨੀ ਅਤੇ ਭੈਣ ਨੇ ਦਿੱਤੀ ਸ਼ਰਧਾਂਜਲੀ
Punjab News: ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਸੁਰੱਖਿਆ 'ਚ ਤਾਇਨਾਤ ਮਾਨਸਾ ਦੇ ਨੌਜਵਾਨ ਅਵਤਾਰ ਸਿੰਘ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦੇ ਪਿੰਡ ਸੱਤਾ ਮਲੋਕ ਵਿਖੇ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ, ਪਤਨੀ ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਦੌਰਾਨ ਉਨ੍ਹਾਂ ਮ੍ਰਿਤਕ ਨੌਜਵਾਨ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਅਵਤਾਰ ਸਿੰਘ ਦੇ ਇਸ ਸੰਸਾਰ ਤੋਂ ਚਲੇ ਜਾਣ ਦਾ ਦੁੱਖ ਹੈ। ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਬਹੁਤ ਵਧੀਆ ਨੌਜਵਾਨ ਸੀ। ਉਨ੍ਹਾਂ ਪਰਿਵਾਰ ਦਾ ਸਾਥ ਦਿੰਦੇ ਹੋਏ ਮ੍ਰਿਤਕ ਨੌਜਵਾਨ ਅਵਤਾਰ ਸਿੰਘ ਦੇ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਸਮੇਂ ਪਰਿਵਾਰ ਦੇ ਨਾਲ ਹਨ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਸਮੇਂ ਪੰਜਾਬ ਪ੍ਰਧਾਨ ਪ੍ਰਿੰ. ਬੁਧਰਾਮ, ਵਿਧਾਇਕ ਗੁਰਪ੍ਰੀਤ ਸਿੰਘ ਵਿਜੇ ਸਿੰਗਲਾ ਨੇ ਵੀ ਮ੍ਰਿਤਕ ਨੌਜਵਾਨ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।