
Ferozepur News : ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
Ferozepur News :ਫਿਰੋਜ਼ਪੁਰ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਤੋਂ ਸਾਹਮਣੇ ਆਇਆ ਹੈ। ਜਿਥੇ ਬੱਚਿਆਂ ਦੀ ਲੜਾਈ ਨੇ ਇਸ ਤਰ੍ਹਾਂ ਦਾ ਖੂਨੀ ਰੂਪ ਧਾਰ ਲਿਆ। ਮਾਮੂਲੀ ਜਿਹੀ ਗੱਲ ਨੂੰ ਲੈਕੇ ਗੋਲੀਆਂ ਚੱਲ ਗਈਆਂ। ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਉਧਰ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰ ਮਨਪ੍ਰੀਤ ਸਿੰਘ ਮ੍ਰਿਤਕ ਦਾ ਭਰਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਪਿੰਡ ’ਚ ਕਿਸੇ ਨਾਲ ਬੱਚਿਆਂ ਨੂੰ ਲੈ ਕੇ ਝਗੜਾ ਹੋਇਆ ਸੀ। ਇਸੇ ਰੰਜਿਸ਼ ਨੂੰ ਲੈ ਕੇ ਉਨ੍ਹਾਂ ਦੇ ਨੌਜਵਾਨ ਪੁੱਤ ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਰਵੀ ਉਮਰ ਕਰੀਬ 36 ਸਾਲ ਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਲੋਕਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਧਰ ਮੌਕੇ ’ਤੇ ਪਹੁੰਚੇ ਸੁਖਵਿੰਦਰ ਸਿੰਘ ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
(For more news apart from Children's fight in Ferozepur fired bullets, one died News in Punjabi, stay tuned to Rozana Spokesman)