Punjab News: ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰੇ।
Punjab News: ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਮੁੱਦੇ ’ਤੇ ਸੀਐਮ ਮਾਨ ਨੇ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ। ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰੇ। ਸਰਕਾਰ ਨੂੰ ਇਸ ਮਾਮਲੇ ਉੱਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਦੋਵੇਂ ਭਾਈਚਾਰੇ ਦੇ ਲੋਕਾਂ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ।