Ferozepur News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

By : BALJINDERK

Published : Nov 5, 2024, 6:49 pm IST
Updated : Nov 5, 2024, 6:51 pm IST
SHARE ARTICLE
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

Ferozepur News : ਬੀ.ਐਸ.ਐਫ਼. ਦੇ ਇੰਟਰ ਡਿਸਟ੍ਰਿਕਟ ਫਾਈਨਲ ਮੈਚ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Ferozepur News : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕ੍ਰਾਂਤੀਕਾਰੀ ਬੀ.ਕੇ. ਦੱਤ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਉਹਨਾਂ ਬੀ ਐੱਸ ਐੱਫ ਦੇ ਇੰਟਰ ਡਿਸਟ੍ਰਿਕ ਫਾਈਨਲ ਮੈਚ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

1

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਰਾਜਪਾਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਇਨ੍ਹਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ’ਤੇ ਚੱਲ ਕੇ ਸ਼ਹੀਦਾਂ ਦੇ ਸੁਫਨਿਆਂ ਦਾ ਭਾਰਤ ਸਿਰਜਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

1

ਉਨ੍ਹਾਂ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਨਤਮਸਤਕ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਬੀ.ਐਸ.ਐਫ਼., ਆਰਮੀ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਸਰਹੱਦੀ ਖੇਤਰ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ, ਨਸ਼ਿਆਂ, ਹਥਿਆਰਾਂ ਦੀ ਤਸਕਰੀ ਅਤੇ ਹੋਰ ਮੁੱਦਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

1

ਇਸ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੀ.ਐਸ.ਐਫ਼. ਦੇ ਇੰਟਰ ਡਿਸਟ੍ਰਿਕਟ ਫਾਈਨਲ ਕਬੱਡੀ ਮੈਚ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਜੇਤੂ ਅਤੇ ਉਪਵਿਜੇਤਾ ਟੀਮ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

(For more news apart from Governor of Punjab Gulab Chand Kataria offered floral tributes at Hussainiwala Martyrdom Memorial News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement