ਫਰੀਦਕੋਟ ਦੇ ਸਾਦਿਕ ਵਿਚ ਸੜਕ ਤੇ ਡਿੱਗਿਆ ਮਿਲਿਆ ਗੁਟਕਾ ਸਾਹਿਬ, ਇਕ ਵਿਅਕਤੀ ਪੁਲਿਸ ਹਿਰਾਸਤ ’ਚ
Published : Nov 5, 2024, 10:40 pm IST
Updated : Nov 5, 2024, 10:40 pm IST
SHARE ARTICLE
Faridkot
Faridkot

ਸੰਗਤਾਂ ਦੇ ਮਨਾਂ ਨੂੰ ਲੱਗੀ ਠੇਸ, ਫਰੀਦਕੋਟ ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ, ਗੁਟਕਾ ਸਾਹਿਬ ਸੁੱਟਣ ਵਾਲੇ ਦੀ ਪਛਾਣ ਕਰ ਕੇ ਲਿਆ ਹਿਰਾਸਤ ਵਿਚ

ਫ਼ਰੀਦਕੋਟ : ਫਰੀਦਕੋਟ ਦੇ ਕਸਬਾ ਸਾਦਿਕ ਵਿਚ ਉਸ ਵਕਤ ਸੰਗਤਾਂ ਦੇ ਮਨ ਨੂੰ ਠੇਸ ਪਹੁੰਚੀ ਜਦੋਂ ਇਥੋਂ ਦੇ ਗੁਰੂਹਰਿਸਹਾਇ ਰੋਡ ਤੇ ਸਕੂਲ ਦੇ ਨਜ਼ਦੀਕ ਸੜਕ ਤੇ ਡਿੱਗਿਆ ਹੋਇਆ ਗੁਟਕਾ ਸਾਹਿਬ ਮਿਲਿਆ, ਪਤਾ ਚਲਦੇ ਹੀ ਗੁਰਦੁਆਰਾ ਸੁਖਮਨੀ ਸਾਹਿਬ ਦੇ ਸੇਵਾਦਾਰ ਅਤੇ ਹੋਰ ਮੋਹਤਬਰ ਸਿੱਖ ਸੰਗਤਾਂ ਮੌਕੇ ਤੇ ਪਹੁੰਚੀਆਂ ਅਤੇ ਪੁਲਿਸ ਨੂੰ ਵੀ ਜਿਵੇ ਹੀ ਇਸ ਦਾ ਪਤਾ ਚੱਲਿਆ ਮੌਕੇ ਤੇ ਪੁਲਿਸ ਅਧਿਕਾਰੀ ਪਹੁੰਚੇ। 

ਜਾਚ ਪੜਤਾਲ ਵਿਚ ਸਾਹਮਣੇ ਆਇਆ ਕਿ ਪਿੰਡ ਜਨੇਰੀਆਂ ਦੇ ਕਿਸੇ ਲੜਕੇ ਤੋਂ ਇਹ ਗੁਟਕਾ ਸਾਹਿਬ ਇਥੇ ਡਿੱਗਿਆ। ਪੁਲਿਸ ਨੇ ਉਕਤ ਸ਼ਖਸ ਦੀ ਪਹਿਚਾਣ ਗੁਪਤ ਰੱਖਦਿਆਂ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।ਜਾਣਕਾਰੀ ਦਿੰਦੇ ਹੋਏ SP ਜਸਮੀਤ ਸਿੰਘ ਨੇ ਸੰਗਤਾਂ ਨੂੰ ਕਿਸੇ ਵੀ ਤਰਾਂ ਦੀਆਂ ਅਫਵਾਹਾਂ ਤੇ ਯਕੀਨ ਨਾ ਕਰਨ ਅਤੇ ਆਪਸੀ ਭਾਈਚਾਰਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ

ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸੁਖਮਨੀ ਸਾਹਿਬ ਦੇ ਮੁੱਖ ਸੇਵਾਦਾਰ ਨੇ ਕਿਹਾ ਪੁਲਿਸ ਵਲੋਂ ਹੁਣ ਤੱਕ ਵਧੀਆ ਕਾਰਵਾਈ ਕੀਤੀ ਗਈ ਹੈ ਉਹਨਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਕਿਸੇ ਦੇ ਵੀ ਘਰ ਗੁਟਕਾ ਸਾਹਿਬ ਜਾ ਪੋਥੀ ਹੋਵੇ ਅਤੇ ਉਹ ਉਸ ਦੀ ਸਹੀ ਮਰਿਯਾਦਾ ਅਨੁਸਾਰ ਸਾਂਭ ਸੰਭਾਲ ਨਾ ਕਰ ਸਕਦਾ ਹੋਵੇ ਤਾਂ ਉਹ ਗੁਟਕਾ ਸਾਹਿਬ ਜਾਂ ਪੋਥੀ ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬ ਵਿਚ ਜਮਾਂ ਕਰਵਾ ਦੇਣ ।

Tags: faridkot

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement