Punjab News: ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਹੋਵੇਗਾ।
Punjab News: ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਮਹੀਨੇ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਕਰਨਗੇ। ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਹੋਵੇਗਾ।
ਇਸ ਮੌਕੇ ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਦਿਤੇ ਜਾਣਗੇ ਅਤੇ ਇਸ ਮੌਕੇ ਸਭਿਆਚਾਰਕ ਪੇਸ਼ਕਾਰੀਆਂ ਵੀ ਹੋਣਗੀਆਂ। ਭਾਸ਼ਾ ਮਹੀਨੇ ਦੌਰਾਨ ਰਾਜ ਭਰ ’ਚ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।