ਸਰਬੱਤ ਦੇ ਭਲੇ ਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
CM Bhagwant Mann paid obeisance at Sri Darbar Sahib : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿਚ ਬੜੀ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
