ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਜਾਤੀਵਾਦੀ ਟਿੱਪਣੀ ਕਰਨ ਦਾ ਹੈ ਮਾਮਲਾ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ। ਉਨ੍ਹਾਂ ਵਿਰੁੱਧ ਇਹ ਐਫ.ਆਈ.ਆਰ. ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਜਾਤੀਵਾਦੀ ਟਿੱਪਣੀ ਕਰਨ ਦੇ ਮਾਮਲੇ ਵਿਚ ਦਰਜ ਕੀਤੀ ਗਈ। ਇਹ ਐਫ.ਆਈ.ਆਰ. ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਜਾਤੀਵਾਦੀ ਟਿੱਪਣੀ ਕੀਤੀ ਗਈ। ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਤੂਲ ਫੜ ਗਿਆ ਸੀ ਅਤੇ ਇਸ ਮਾਮਲੇ ਵਿਚ ਐਸ.ਸੀ. ਕਮਿਸ਼ਨ ਵੱਲੋਂ ਵੱਲੋਂ ਵੀ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਆਪਣੇ ਬਿਆਨ ਦੇ ਲਈ ਮੁਆਫ਼ੀ ਵੀ ਮੰਗ ਲਈ ਸੀ।
