ਤੀਜੀ ਵਾਰ NSA ਲਾਉਣ ਖਿਲਾਫ਼ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ: ਸਾਂਸਦ ਅੰਮ੍ਰਿਤਪਾਲ ਸਿੰਘ ਨੇ ਐਨਐਸਏ ਦੇ ਖਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਤੀਜੀ ਵਾਰ ਐਨਐਸਏ ਲਾਉਣ ਖਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ 10 ਨਵੰਬਰ ਨੂੰ ਹੋ ਸਕਦੀ ਹੈ।
ਦੱਸ ਦੇਈਏ ਕਿ ਅਜਨਾਲਾ ਥਾਣਾ ਹਮਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਕੀਤੀ ਗਈ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਬੰਦ ਹੈ।
