ਫ਼ੌਜੀ ਜਗਸੀਰ ਸਿੰਘ ਠੁੱਲੀਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
Published : Nov 5, 2025, 6:02 pm IST
Updated : Nov 5, 2025, 6:02 pm IST
SHARE ARTICLE
Soldier Jagsir Singh Thulliwal cremated with state honours
Soldier Jagsir Singh Thulliwal cremated with state honours

ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਾਇਕ ਜਗਸੀਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ।

ਮਹਿਲ ਕਲਾਂ: ਬੀਤੇ ਦਿਨੀਂ 53 ਆਰ.ਆਰ. ਬੜਗਾਮ, ਸ੍ਰੀਨਗਰ ਵਿਖੇ ਮੌਤ ਦਾ ਸ਼ਿਕਾਰ ਹੋਏ ਪਿੰਡ ਠੁੱਲੀਵਾਲ (ਬਰਨਾਲਾ) ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਨਾਇਕ ਜਗਸੀਰ ਸਿੰਘ (35) ਪੁੱਤਰ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਪਹਿਰ ਸਮੇਂ ਪਿੰਡ ਠੁੱਲੀਵਾਲ ਪਹੁੰਚੀ। ਜਿਥੇ ਵੱਡੀ ਗਿਣਤੀ 'ਚ ਇਕੱਠੇ ਹੋਏ ਇਲਾਕਾ, ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਾਇਕ ਜਗਸੀਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਲਗਨ, ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੀੜਤ ਪਰਿਵਾਰ ਨੂੰ ਬਣਦੇ ਸਾਰੇ ਲਾਭ ਦਿਵਾਏ ਜਾਣਗੇ।

ਇਸ ਦੌਰਾਨ ਫੋਰਮੈਕ ਫਸਟ ਸਿੱਖ ਯੂਨਿਟ ਦੇ ਨਾਇਕ ਸੂਬੇਦਾਰ ਰਾਜਿੰਦਰ ਸਿੰਘ ਦੀ ਅਗਵਾਈ 'ਚ 12 ਜਵਾਨਾਂ ਦੀ ਟੁਕੜੀ ਨੇ ਸਲਾਮੀ ਦਿੱਤੀ। ਚਿਖਾ ਨੂੰ ਅਗਨੀ 10 ਸਾਲਾ ਪੁੱਤਰ  ਫਤਹਿ ਸਿੰਘ ਨੇ ਦਿਖਾਈ। ਇਸ ਸਮੇਂ ਸੂਬੇਦਾਰ ਰਵਿੰਦਰ ਸਿੰਘ, ਤਹਿਸੀਲਦਾਰ ਰਵਿੰਦਰ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ, ਥਾਣਾ ਮੁਖੀ ਗੁਰਪਾਲ ਸਿੰਘ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਸਾਬਕਾ ਸੈਨਿਕ ਜਰਨੈਲ ਸਿੰਘ ਸਹਿਜੜਾ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਪਰਮਿੰਦਰ ਸਿੰਘ ਸ਼ੰਮੀ, ਐਡਵੋਕੇਟ ਜਸਵੀਰ ਸਿੰਘ ਖੇੜੀ, ਡਾ: ਅਮਰਜੀਤ ਸਿੰਘ, ਜਰਨੈਲ ਸਿੰਘ ਭੋਲਾ, 'ਆਪ' ਆਗੂ ਅਰੁਣ ਕੁਮਾਰ ਬਾਂਸਲ, ਹਰਪ੍ਰੀਤ ਸਿੰਘ ਠੁੱਲੀਵਾਲ, ਹਰਤੇਜ ਸਿੰਘ ਸਿੱਧ, ਪ੍ਰਧਾਨ ਗੁਰਸੇਵਕ ਸਿੰਘ, ਕਰਨੈਲ ਸਿੰਘ ਠੁੱਲੀਵਾਲ ਆਦਿ ਹਾਜ਼ਰ ਸਨ। ਨਾਇਕ ਜਗਸੀਰ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ 15 ਸਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ, ਮਾਰਚ 2026 'ਚ ਉਨ੍ਹਾਂ ਸੇਵਾ-ਮੁਕਤ ਹੋ ਕੇ ਘਰ ਆਉਣਾ ਸੀ। ਭਵਿੱਖ ਨੂੰ ਲੈ ਕੇ ਉਨ੍ਹਾਂ ਦੇ ਬਹੁਤ ਸਾਰੇ ਸੁਪਨੇ ਸਨ, ਜੋ ਕਿ ਪੂਰੇ ਨਹੀਂ ਹੋ ਸਕੇ। ਉਹ ਪਰਿਵਾਰ ਦਾ ਇਕੱਲਾ ਕਮਾਊ ਜੀਅ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਮਦਦ ਕਰਨ ਦੇ ਨਾਲ-ਨਾਲ ਨਾਇਕ ਜਗਸੀਰ ਸਿੰਘ ਦੀ ਢੁਕਵੀਂ ਯਾਦਗਾਰ ਪਿੰਡ 'ਚ ਸਥਾਪਤ ਕੀਤੀ ਜਾਵੇ, ਜਿਸ ਤੋਂ ਆਉਣ ਵਾਲੀ ਪੀੜ੍ਹੀ ਨੂੰ ਪ੍ਰੇਰਨਾ ਮਿਲ ਸਕੇ।

ਸੂਬੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਨਾਇਕ ਜਗਸੀਰ ਸਿੰਘ ਠੁੱਲੀਵਾਲ ਦੀ ਮੌਤ ਦੇ ਕਾਰਨਾਂ ਸੰਬੰਧੀ ਕੁਝ ਪਤਾ ਨਹੀਂ ਲੱਗ ਸਕਿਆ। ਇਸ ਸੰਬੰਧੀ ਉਸ ਦੀ ਯੂਨਿਟ ਦੇ ਉੱਚ ਅਧਿਕਾਰੀ ਹੀ ਕੁਝ ਦੱਸ ਸਕਦੇ ਹਨ। ਜ਼ਿਕਰਯੋਗ ਹੈ ਕਿ ਨਾਇਕ ਜਗਸੀਰ ਸਿੰਘ ਠੁੱਲੀਵਾਲ 24 ਮਾਰਚ 2011 ਨੂੰ ਭਾਰਤੀ ਫੌਜ ਦੀ 27 ਪੰਜਾਬ ਰੈਜੀਮੈਂਟ 'ਚ ਪਟਿਆਲਾ ਵਿਖੇ ਭਰਤੀ ਹੋਇਆ ਸੀ। ਟ੍ਰੇਨਿੰਗ ਉਪਰੰਤ ਉਸ ਨੇ ਜੰਮੂ-ਕਸ਼ਮੀਰ, ਅੰਮ੍ਰਿਤਸਰ, ਉੱਤਰਾਖੰਡ ਆਦਿ ਵੱਖ-ਵੱਖ ਥਾਵਾਂ ’ਤੇ ਸੇਵਾਵਾਂ ਨਿਭਾਈਆਂ। ਹੁਣ ਉਹ 53 ਆਰ.ਆਰ. ਬੜਗਾਮ, ਸ੍ਰੀਨਗਰ ਵਿਖੇ ਤਾਇਨਾਤ ਸੀ, ਜਿਥੇ ਬੀਤੀ 3 ਨਵੰਬਰ ਨੂੰ ਉਸ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement