
ਸ਼੍ਰੋਮਣੀ ਅਕਾਲੀ ਦਲ ਵਿਚ ਗ਼ਲਤੀਆਂ ਦਾ ਦੌਰ ਚੱਲ ਰਿਹਾ ਹੈ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ...
ਚੰਡੀਗੜ੍ਹ (ਭਾਸ਼ਾ) : ਸ਼੍ਰੋਮਣੀ ਅਕਾਲੀ ਦਲ ਵਿਚ ਗ਼ਲਤੀਆਂ ਦਾ ਦੌਰ ਚੱਲ ਰਿਹਾ ਹੈ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਦੀ ਜ਼ੁਬਾਨ ਫਿਸਲ ਗਈ ਹੈ। ਬੀਬੀ ਜਾਗੀਰ ਕੌਰ ਨੂੰ ਅਦਾਲਤ ਨੇ ਆਪਣੀ ਧੀ ਦੇ ਕਤਲ ਕੇਸ ਵਿੱਚੋ ਬਰੀ ਕਰ ਦਿੱਤਾ ਹੈ ਜਿਸ ਤੋਂ ਬਾਅਦ ਬੀਬੀ ਜਾਗੀਰ ਕੌਰ ਨੇ ਸ਼ੁਕਰਾਨੇ ਵੱਜੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਾਣ ਦੀ ਇੱਛਾ ਪ੍ਰਗਟਾਈ, ਪਰ ਬਰੀ ਹੋਣ ਦੇ ਚਾਅ-ਚਾਅ 'ਚ ਬੀਬੀ ਜਾਗੀਰ ਕੌਰ ਦੀ ਜ਼ੁਬਾਨ ਫਿਸਲ ਗਈ ਅਤੇ ਉਹ ਵੀ ਆਪਣੀ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਾਂਗ ਗ਼ਲਤੀ ਕਰ ਬੈਠੇ।
Jagir Kaur
ਦਰਅਸਲ ਬੀਬੀ ਜਾਗੀਰ ਕੌਰ ਨੇ ਉਤਸੁਕਤਾ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਦਰਬਾਰ ਸਾਹਿਬ ਵਿਚ ਜਾ ਕੇ ਵੱਧ ਤੋਂ ਵੱਧ ਸੇਵਾ ਕਰਨ ਦੀ ਬਜਾਏ ਘੱਟ ਤੋਂ ਘਟ ਸੇਵਾ ਕਰਨ ਦੀ ਗੱਲ ਆਖ ਦਿੱਤੀ। ਤੁਸੀਂ ਵੀ ਸੁਣੋ ਕੀ ਗ਼ਲਤੀ ਹੋਈ ਬੀਬੀ ਜਾਗੀਰ ਕੌਰ ਤੋਂ ਦੱਸ ਦੇਈਏ ਕਿ ਬੀਤੇ ਮੰਗਲਵਾਰ ਨੂੰ ਪੰਜਾਬ- ਹਰਿਆਣਾ ਹਾਈ ਕੋਰਟ ਨੇ ਬੀਬੀ ਜਾਗੀਰ ਕੌਰ ਨੂੰ ਆਪਣੀ ਧੀ ਦੇ ਤਾਲਾਬੰਦੀ ਅਤੇ ਜਬਰਨ ਗਰਭਪਾਤ ਕਰਾਉਣ ਦੇ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ।