ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਗ੍ਰਿਫ਼ਤਾਰ
Published : Dec 5, 2018, 12:47 pm IST
Updated : Dec 5, 2018, 12:48 pm IST
SHARE ARTICLE
Murder
Murder

ਇਕ ਔਰਤ ਵਲੋਂ ਅਪਣੇ ਹੀ ਪਤੀ ਨਾਲ ਧੋਖਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ...

ਮਾਨਸਾ (ਸਸਸ) : ਇਕ ਔਰਤ ਵਲੋਂ ਅਪਣੇ ਹੀ ਪਤੀ ਨਾਲ ਧੋਖਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਪਤਨੀ ਨੇ ਅਪਣੇ ਪ੍ਰੇਮੀ ਦੇ ਨਾਲ ਮਿਲ ਕੇ ਹੈਰਾਨ ਕਰ ਦੇਣ ਵਾਲੀ ਘਟਨਾ ਨੂੰ ਅੰਜਾਮ ਦੇ ਦਿਤਾ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਮਾਮਲਾ ਪੰਜਾਬ ਦੇ ਮਾਨਸਾ ਦੇ ਪਿੰਡ ਦਲੇਲ ਸਿੰਘ ਵਾਲਾ ਦਾ ਹੈ। ਸਬੰਧਾਂ ਵਿਚ ਪਤੀ ਨੂੰ ਰੁਕਾਵਟ ਮੰਨਦੇ ਹੋਏ ਪਤਨੀ ਨੇ ਪ੍ਰੇਮੀ ਦੇ ਨਾਲ ਮਿਲ ਕੇ ਪਤੀ ਦਾ ਗਲਾ ਘੁੱਟ ਕੇ ਮਾਰ ਦਿਤਾ

ਅਤੇ ਖੁਦਕੁਸ਼ੀ ਦਾ ਮਾਮਲਾ ਬਣਾਉਣ ਲਈ ਉਸ ਦੀ ਲਾਸ਼ ਘਰ ਵਿਚ ਪੱਖੇ ਵਾਲੀ ਹੁਕ ਨਾਲ ਲਟਕਾ ਦਿਤੀ। ਥਾਣਾ ਸਦਰ ਪੁਲਿਸ ਨੇ ਸ਼ੱਕ ਹੋਣ ‘ਤੇ ਜਦੋਂ ਬਰੀਕੀ ਨਾਲ ਜਾਂਚ ਕੀਤੀ ਤਾਂ ਮਾਮਲਾ ਕਤਲ ਦਾ ਸਾਹਮਣੇ ਆਇਆ। ਪੁਲਿਸ ਨੇ ਦੋਸ਼ੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਡੀਐਸਪੀ (ਡੀ) ਸਿਮਰਨਜੀਤ ਸਿੰਘ ਅਤੇ ਥਾਣਾ ਸਦਰ ਮਾਨਸਾ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਪਿੰਡ ਦਲੇਲ ਸਿੰਘ ਵਾਲਾ ਵਿਚ ਬਲਵਿੰਦਰ ਸਿੰਘ ਉਰਫ਼ ਬਿੰਦਰ ਨੇ ਖ਼ੁਦਕੁਸ਼ੀ ਕਰ ਲਈ ਹੈ। 

ਮੌਕੇ ਉਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਮਾਮਲਾ ਸ਼ੱਕੀ ਲੱਗਿਆ। ਪੁਲਿਸ ਨੇ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਬਲਵਿੰਦਰ ਸਿੰਘ ਉਰਫ਼ ਬਿੰਦਰ ਦੀ ਪਤਨੀ ਸਰਬਜੀਤ ਕੌਰ ਦੇ ਬੱਸ ਡਰਾਇਵਰ ਲਖਵਿੰਦਰ ਸਿੰਘ ਉਰਫ਼ ਲੱਖਾ ਨਿਵਾਸੀ ਫਰਮਾਹੀ ਦੇ ਨਾਲ ਸਬੰਧ ਸਨ। ਇਹ ਦੋਵੇਂ ਬਲਵਿੰਦਰ ਸਿੰਘ ਨੂੰ ਅਪਣੇ ਰਸਤੇ ਵਿਚ ਰੁਕਾਵਟ ਸਮਝਦੇ ਸਨ। ਡੀਐਸਪੀ (ਡੀ) ਨੇ ਦੱਸਿਆ ਕਿ ਰਾਤ ਦੇ ਸਮੇਂ ਦੋਵਾਂ ਨੇ ਮਿਲ ਕੇ ਬਲਵਿੰਦਰ ਸਿੰਘ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿਤਾ ਸੀ।

ਬਾਅਦ ਵਿਚ ਪੱਖਾ ਹੇਠਾਂ ਉਤਾਰ ਕੇ ਉਸ ਦੀ ਹੁਕ ਨਾਲ ਬਲਵਿੰਦਰ ਸਿੰਘ ਦੀ ਲਾਸ਼ ਨੂੰ ਫਾਹੇ ਨਾਲ ਲਟਕਾ ਦਿਤਾ। ਇਸ ਤੋਂ ਬਾਅਦ ਸਰਬਜੀਤ ਕੌਰ ਨੇ ਪੁਲਿਸ ਨੂੰ ਸੂਚਨਾ ਦਿਤੀ ਕਿ ਉਸ ਦੇ ਪਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਮਾਮਲੇ ਦਾ ਖ਼ੁਲਾਸਾ ਹੋਣ ‘ਤੇ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਬੱਸ ਡਰਾਇਵਰ ਲਖਵਿੰਦਰ ਸਿੰਘ ਲੱਖਾ ਨਿਵਾਸੀ ਫਰਮਾਹੀ ਅਤੇ ਸਰਵਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਦੋਸ਼ੀਆਂ ਦੇ ਖਿਲਾਫ਼ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement