ਜਿਵੇਂ 'ਸਪੋਕਸਮੈਨ' ਨੇ ਪੰਥ ਦੀ ਚੜ੍ਹਦੀ ਕਲਾ ਲਈ ਪਹਿਰਾ ਦਿਤਾ, ਅਸੀ ਵੀ ਵਿਕਾਸ ਲਈ ਲੜਾਈ ਲੜੀ
Published : Dec 5, 2019, 8:32 am IST
Updated : Dec 5, 2019, 8:32 am IST
SHARE ARTICLE
nirmal singh mla shutrana With Others
nirmal singh mla shutrana With Others

ਜਿਸ ਤਰ੍ਹਾਂ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਨੇ ਡੇਰਾਵਾਦ ਅਤੇ ਪੰਥ ਦੇ ਠੇਕੇਦਾਰ ਕਹਾਉਣ ਵਾਲੇ ਆਗੂਆਂ ਦੇ ਕਾਲੇ ਕਾਰਨਾਮੇ ਜੱਗ ਜ਼ਾਹਰ ਕਰਦੇ ਹੋਏ ਅਪਣੇ 14 ਸਾਲ ਦੇ ਸਮੇਂ

ਪਾਤੜਾਂ  (ਬਲਵਿੰਦਰ ਸਿੰਘ ਕਾਹਨਗੜ੍ਹ) : ਜਿਸ ਤਰ੍ਹਾਂ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਨੇ ਡੇਰਾਵਾਦ ਅਤੇ ਪੰਥ ਦੇ ਠੇਕੇਦਾਰ ਕਹਾਉਣ ਵਾਲੇ ਆਗੂਆਂ ਦੇ ਕਾਲੇ ਕਾਰਨਾਮੇ ਜੱਗ ਜ਼ਾਹਰ ਕਰਦੇ ਹੋਏ ਅਪਣੇ 14 ਸਾਲ ਦੇ ਸਮੇਂ ਦੌਰਾਨ ਪੰਥ ਦੀ ਚੜ੍ਹਦੀ ਕਲਾ ਵਾਸਤੇ ਹਾਕਮ ਧਿਰਾਂ ਦੀਆਂ ਧੱਕੇਸ਼ਾਹੀਆਂ ਵਿਰੁਧ ਡੱਟ ਕੇ ਪਹਿਰਾ ਦਿਤਾ ਹੈ

nirmal singh mla shutranaNirmal Singh Mla Shutrana

ਉਸੇ ਤਰ੍ਹਾਂ ਅਸੀਂ ਵੀ ਅਪਣੇ ਹਲਕੇ ਦੇ ਵਿਕਾਸ ਪ੍ਰਤੀ ਅਪਣੀ ਵਚਨਬੱਧਤਾ ਦੁਹਰਾਉਂਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਵਿਰੁਧ ਲੜਾਈ ਲੜੀ ਹੈ।

Rozana SpokesmanRozana Spokesman

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਅੱਜ ਅਮਨਦੀਪ ਸਿੰਘ ਦੀ ਯੂਥ ਕਾਂਗਰਸ ਦੇ ਹਲਕਾ ਸ਼ੁਤਰਾਣਾ  ਪ੍ਰਧਾਨ ਵਜੋਂ ਚੋਣ ਲਈ ਵੋਟਿੰਗ ਦੌਰਾਨ ਪੋਲਿੰਗ ਬੂਥ ਤੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਸਪੋਕਸਮੈਨ ਦੇ ਇਸ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Jagjit KaurJagjit Kaur

ਵਿਧਾਇਕ ਨੇ ਕਿਹਾ,''ਮੈਂ ਕਾਂਗਰਸ ਪਾਰਟੀ ਅਤੇ ਹਲਕਾ ਸ਼ੁਤਰਾਣਾ ਵਲੋਂ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਨੂੰ 15ਵੇਂ ਸਾਲ ਵਿਚ ਪ੍ਰਵੇਸ਼ ਕਰਨ ਤੇ ਸਮੁੱਚੀ ਸਪੋਕਸਮੈਨ ਟੀਮ ਤੇ ਸਰਦਾਰ ਜੋਗਿੰਦਰ ਸਿੰਘ ਅਤੇ ਸ੍ਰੀਮਤੀ ਜਗਜੀਤ ਕੌਰ ਨੂੰ ਲੱਖ-ਲੱਖ ਵਧਾਈ ਦਿੰਦਾ ਹਾਂ ਅਤੇ ਆਸ ਕਰਦਾ ਹਾਂ ਕਿ ਇਹ ਅਖ਼ਬਾਰ ਸੱਚ ਦੀ ਕਲਮ ਚਲਾਉਂਦੇ ਹੋਏ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰੇਗਾ।''

Rozana spokesmanRozana spokesman

ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ ਨੇ ਕਿਹਾ ਕਿ ਯੂਥ ਕਾਂਗਰਸ ਦੀਆਂ ਚੋਣਾਂ ਬਹੁਤ ਹੀ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ, ਵਿਧਾਇਕ ਦਾ ਪੀ.ਏ ਅਮਰਜੀਤ ਸਿੰਘ ਬੋਪਰਾਏ, ਪ੍ਰਧਾਨ ਨਰਿੰਦਰ ਸਿੰਗਲਾ, ਜਗਦੀਸ਼ ਰਾਏ ਪੱਪੂ, ਧਰਮਿੰਦਰ ਸਿੰਘ ਸਰਪੰਚ ਨਨਹੇੜਾ, ਕਾਂਗਰਸੀ ਆਗੂ ਜੁਗਨ ਸੇਖੋਂ,ਸਤੀਸ਼ ਗਰਗ,ਮਾਲਕ ਸਿੰਘ ਸਰਪੰਚ ਦੁਤਾਲ, ਅੰਮ੍ਰਿਤਪਾਲ ਸਿੰਘ ਕਾਲੇਕਾ ਆਦਿ ਮੌਜੂਦ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement