ਪੰਜਾਬ ਸਰਕਾਰ ਵੱਲੋਂ ਲਏ ਨਵੇਂ ਫੈਸਲਿਆਂ ਨੇ ਖੁਸ਼ ਕਰਤਾ ਪੂਰਾ ਪੰਜਾਬ...
Published : Dec 5, 2019, 8:59 am IST
Updated : Dec 5, 2019, 8:59 am IST
SHARE ARTICLE
Punjab Government decision
Punjab Government decision

ਪੰਜਾਬ ਮੰਤਰੀ ਮੰਡਲ ਵੱਲੋਂ ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ

10 ਦੀ ਬਜਾਏ 7 ਪਟਵਾਲ ਸਰਕਲਾਂ ਲਈ ਇਕ ਕਾਨੂੰਗੋ ਨਿਯੁਕਤ ਕਰਨ ਨੂੰ ਵੀ ਦਿੱਤੀ ਮਨਜ਼ੂਰੀ
ਚੰਡੀਗੜ: ਮਾਲ ਵਿਭਾਗ ਦੀ ਕਾਰਜਪ੍ਰਣਾਲੀ ਵਿਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ।

Khalistan supporters threaten captainCaptain Amrinder Singh 

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਸੂਬਾਈ ਪ੍ਰਸ਼ਾਸਨ ਵਿਚ ਮਾਲ ਵਿਭਾਗ ਦਾ ਅਹਿਮ ਹਿੱਸਾ ਹੋਣ ਕਰਕੇ ਲਿਆ ਗਿਆ ਹੈ ਜਿੱਥੇ ਜ਼ਮੀਨੀ ਰਿਕਾਰਡ ਨੂੰ ਇਕੱਠਾ ਕਰਨ, ਸਾਂਭ ਸੰਭਾਲ ਅਤੇ ਅੱਪਡੇਟ ਕਰਨ ਵਿਚ ਪਟਵਾਰੀਆਂ ਦਾ ਅਹਿਮ ਰੋਲ ਹੁੰਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮਾਲ ਵਿਭਾਗ ਦੇ ਕੰਮ ਨਿਪਟਾਉਣ ਦੀ ਗਤੀ ਵਿਚ ਹੋਰ ਵਧੇਰੇ ਤੇਜ਼ੀ ਅਤੇ ਕਾਰਜਕੁਸ਼ਲਤਾ ਆਉਣ ਤੋਂ ਇਲਾਵਾ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਵਿਚ ਵੀ ਹੋਰ ਸੁਧਾਰ ਆਵੇਗਾ।

JobsJobs

ਸਰਕਾਰ ਦੇ ਇਸ ਲੋਕ ਪੱਖੀ ਉਦਮ ਸਦਕਾ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ 7 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਦੀ ਪੋਸਟਿੰਗ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਮੌਜੂਦਾ ਸਮੇਂ 10 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਤਾਇਨਾਤ ਹੈ। ਇਸ ਫੈਸਲੇ ਨਾਲ ਕਾਨੂੰਗੋ ਦੀਆਂ 34 ਨਵੀਆਂ ਅਸਾਮੀਆਂ ਦੀ ਰਚਨਾ ਹੋਵੇਗੀ। ਇਹ ਫੈਸਲਾ ਸੂਬੇ ਵਿੱਚ ਸਮਾਜਿਕ-ਆਰਥਿਕ ਤਬਦੀਲੀਆਂ ਕਾਰਨ ਫੀਲਡ ਵਿੱਚ ਤਾਇਨਾਤ ਕਾਨੂੰਗੋਆਂ ਦੇ ਵਧੇ ਕੰਮ ਨੂੰ ਵੀ ਘਟਾਏਗਾ।

Punjab GovtPunjab Govt

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Captain Amrinder SinghCaptain Amrinder Singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement