
ਮੋਦੀ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕੇ ਜਾਣਗੇ
ਸੁਲਤਾਨਵਿੰਡ- ਦਿੱਲੀ ਵਿੱਚ ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੇ ਚਲਦੇ ਹੁਣ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੰਬਾਨੀ, ਅੰਬਾਨੀ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸਤਨਾਮ ਸਿੰਘ ਅਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਕਿਸਾਨ ਸਿਰਫ ਉਦੋਂ ਹੀ ਆਪਣਾ ਅੰਦੋਲਨ ਵਾਪਸ ਲੈਣਗੇ ਜਦੋਂ ਇਹ ਤਿੰਨੇ ਖੇਤੀ ਕਾਨੂੰਨ ਕੇਂਦਰ ਸਰਕਾਰ ਰੱਦ ਕਰੇਗੀ।
ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਵੇਗੀ ਪਰ ਇਸ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਆਪਣਾ ਰੁਖ ਸਖ਼ਤ ਕਰ ਲਿਆ ਹੈ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਯੂਪੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਡਟੇ ਹੋਏ ਹਨ।
ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਕਿਸਾਨ ਸਿਰਫ ਉਦੋਂ ਹੀ ਆਪਣਾ ਅੰਦੋਲਨ ਵਾਪਸ ਲੈਣਗੇ ਜਦੋਂ ਇਹ ਤਿੰਨੇ ਖੇਤੀ ਕਾਨੂੰਨ ਕੇਂਦਰ ਸਰਕਾਰ ਰੱਦ ਕਰੇਗੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਟੈਕਸ ਜੰਡਿਆਲਾ ਗੁਰੂ ਅਤੇ ਰੇਲਵੇ ਸਟੇਸ਼ਨ ਨਜਦੀਕ ਵੀ ਪੁਤਲੇ ਸਾੜੇ ਗਏ। ਇਸ ਦੇ ਨਾਲ ਹੀ ਕਿਸਾਨਾਂ ਨੇ ਅੱਠ ਦਸੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ। ਜਿਕਰਯੋਗ ਹੈ ਕਿ ਅੱਜ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਅੱਜ 10 ਵਾਂ ਦਿਨ ਹੈ। ਅੱਜ ਕਿਸਾਨ ਦੀ ਸਰਕਾਰ ਨਾਲ ਮੀਟਿੰਗ ਹੋਵੇਗੀ।