ਕਿਸਾਨਾਂ ਦੇ ਹੱਕ 'ਚ ਡਟੇ ਡਾ: ਓਬਰਾਏ, ਵੱਡੀ ਮਾਤਰਾ 'ਚ ਕੰਬਲ, ਜੈਕਟਾਂ, ਦਵਾਈਆਂ ਦੀ ਕੀਤੀ ਮਦਦ
Published : Dec 5, 2020, 6:06 pm IST
Updated : Dec 5, 2020, 6:06 pm IST
SHARE ARTICLE
Dr .S.P. Singh Oberoi
Dr .S.P. Singh Oberoi

ਨਿਹੰਗ ਸਿੰਘਾਂ ਦੇ ਘੋੜਿਆਂ ਲਈ ਰਾਸ਼ਨ ਭੇਜਣ ਅਤੇ ਟਰੈਕਟਰ-ਟਰਾਲੀਆਂ ਆਦਿ 'ਤੇ ਰਿਫ਼ਲੈਕਟਰ ਲਾਉਣ ਦੀ ਸੇਵਾ ਸ਼ੁਰੂ ਕੀਤੀ

ਚੰਡੀਗੜ੍ਹ - ਨਾਮਵਰ ਸਮਾਜ ਸੇਵੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੌਜੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਪੱਖ ਤੋਂ ਸਹਿਯੋਗ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਲੰਗਰ ਲਈ ਸੁੱਕੀ ਰਸਦ ਭੇਜਣ ਤੋਂ ਬਾਅਦ ਹੁਣ ਵੱਡੀ ਮਾਤਰਾ 'ਚ ਕੰਬਲ, ਜੈਕਟਾਂ, ਦਵਾਈਆਂ, ਐਂਬੂਲੈਂਸਾਂ ਤੇ ਮਾਹਿਰ ਡਾਕਟਰਾਂ ਦੀ ਟੀਮਾਂ ਤੋਂ ਇਲਾਵਾ ਨਿਹੰਗ ਸਿੰਘਾਂ ਦੇ ਘੋੜਿਆਂ ਲਈ ਰਾਸ਼ਨ ਭੇਜਣ ਅਤੇ ਟਰੈਕਟਰ-ਟਰਾਲੀਆਂ ਆਦਿ 'ਤੇ ਰਿਫ਼ਲੈਕਟਰ ਲਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।

Dr .S.P. Singh OberoiDr .S.P. Singh Oberoi

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਠੰਢ ਦੇ ਇਸ ਮੌਸਮ 'ਚ ਆਪਣੇ ਘਰਾਂ ਤੋਂ ਜਾ ਕੇ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕਾਂ ਲਈ ਲੜ ਰਹੇ ਜੁਝਾਰੂ ਕਿਸਾਨਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਤੇ ਉਨ੍ਹਾਂ ਦੀ ਸਮੁੱਚੀ ਟੀਮ ਸੰਘਰਸ਼ਸ਼ੀਲ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ ਅਤੇ ਕਿਸਾਨ ਜਥੇਬੰਦੀਆਂ ਦੇ ਇਕ ਹੀ ਸੁਨੇਹੇ ਤੇ ਉਨ੍ਹਾਂ ਨੂੰ ਲੋੜੀਂਦਾ ਸਾਮਾਨ ਉਥੇ ਪੁੱਜਦਾ ਕੀਤਾ ਜਾਵੇਗਾ।          

farmer protestFarmer protest

ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਹਿਲੇ ਪੜਾਅ ਤਹਿਤ ਕਿਸਾਨ ਆਗੂਆਂ ਤੇ ਹੋਰਨਾਂ ਧਾਰਮਿਕ ਜਥੇਬੰਦੀਆਂ ਜੋ ਮੋਰਚਾ ਲਾਈ ਬੈਠੇ ਕਿਸਾਨਾਂ ਲਈ ਲੰਗਰ ਤਿਆਰ ਕਰ ਰਹੀਆਂ ਹਨ, ਉਨ੍ਹਾਂ ਨੂੰ 20 ਟਨ ਸੁੱਕੀਆਂ ਰਸਦਾਂ ਤੇ ਰਾਸ਼ਨ ਆਦਿ ਭੇਜਣ ਤੋਂ ਬਾਅਦ ਹੁਣ ਟਰੱਸਟ ਵਲੋਂ ਠੰਢ ਦੇ ਇਸ ਮੌਸਮ 'ਚ ਕਿਸਾਨਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਵੱਡੀ ਮਾਤਰਾ 'ਚ ਲੋੜੀਂਦੀਆਂ ਦਵਾਈਆਂ, 5 ਐਂਬੂਲੈਂਸ ਗੱਡੀਆਂ ਵੀ ਭੇਜੀਆਂ ਗਈਆਂ ਹਨ। ਜਿਨ੍ਹਾਂ 'ਚੋਂ 4 ਐਂਬੂਲੈਂਸਾਂ ਨੂੰ ਵੱਖ-ਵੱਖ ਚਾਰੇ ਦਿਸ਼ਾਵਾਂ 'ਚ ਖੜ੍ਹਾ ਕੀਤਾ ਜਾਵੇਗਾ ਅਤੇ 1 ਐਂਬੂਲੈਂਸ ਜੋ ਵੈਂਟੀਲੇਟਰ ਦੀ ਸੁਵਿਧਾ ਨਾਲ ਲੈੱਸ ਹੈ, ਉਸ ਨੂੰ ਇਕ ਵਿਸ਼ੇਸ਼ ਪੁਆਇੰਟ 'ਤੇ ਖੜ੍ਹਾ ਕੀਤਾ ਜਾਵੇਗਾ। 

sp singh oberoisp singh oberoi

18 ਮਾਹਿਰ ਡਾਕਟਰਾਂ ਦੀਆਂ ਟੀਮਾਂ ਵੀ ਧਰਨੇ ਵਾਲੀ ਥਾਂ ਕਿਸਾਨਾਂ ਦੀਆਂ ਸੇਵਾ ਲਈ ਜੁਟੀਆਂ 
ਉਨ੍ਹਾਂ ਦੱਸਿਆ ਕਿ ਟਰੱਸਟ ਦੇ ਮੈਂਬਰ ਐਡਵੋਕੇਟ ਜੋਗਿੰਦਰ ਸਿੰਘ ਜਿੰਦੂ ਦੀ ਦੇਖ-ਰੇਖ ਹੇਠ 18 ਮਾਹਿਰ ਡਾਕਟਰਾਂ ਦੀਆਂ ਟੀਮਾਂ ਵੀ ਧਰਨੇ ਵਾਲੀ ਥਾਂ ਤੇ ਪਹੁੰਚ ਕੇ ਕਿਸਾਨਾਂ ਦੀ ਸੇਵਾ 'ਚ ਜੁਟ ਗਈਆਂ ਹਨ। ਇਸ ਤੋਂ ਇਲਾਵਾ ਟਰੱਸਟ ਵਲੋਂ 3 ਹਜ਼ਾਰ ਗਰਮ ਕੰਬਲ, 3 ਹਜ਼ਾਰ ਜੈਕਟਾਂ, ਨਹਾਉਣ-ਧੋਣ ਸਮੇਂ ਵਰਤਣ ਲਈ ਵੱਖ-ਵੱਖ ਸਾਈਜ਼ਾਂ ਦੇ 12 ਹਜ਼ਾਰ ਸਲੀਪਰ ਅਤੇ ਕਿਸਾਨਾਂ ਨੂੰ ਸਹਿਯੋਗ ਦੇ ਰਹੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ 5 ਟਨ ਖ਼ੁਰਾਕ ਵੀ ਭੇਜੀ ਗਈ ਹੈ।

ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਧੁੰਦ ਦੇ ਇਸ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਟਰੱਸਟ ਵੱਲੋਂ ਦਿੱਲੀ ਜਾ ਰਹੇ ਅਤੇ ਉੱਥੇ ਮੌਜੂਦ ਟਰੈਕਟਰ-ਟਰਾਲੀਆਂ ਤੇ ਲਾਉਣ ਲਈ 1 ਲੱਖ ਰਿਫਲੈਕਟਰ ਵੀ ਭੇਜੇ ਗਏ ਹਨ।

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement