ਬਾਦਲ ਪਰਿਵਾਰ ਪੰਥ ਅਤੇ ਪੰਜਾਬ ਉੱਤੇ ਚੜੀ ਅਮਰ ਵੇਲ ਹੈ-ਬਲਬੀਰ ਸਿੱਧੂ
Published : Dec 5, 2020, 3:16 pm IST
Updated : Dec 5, 2020, 3:16 pm IST
SHARE ARTICLE
Balbir Singh Sidhu
Balbir Singh Sidhu

ਕਿਸਾਨੀ ਹਿੱਤਾਂ ਨਾਲ ਕੀਤੀ ਗਈ ਗਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ

ਚੰਡੀਗੜ੍ਹ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ‘ਬਾਦਲ ਪਰਿਵਾਰ’ ਵਲੋਂ ਪੰਜਾਬੀਆਂ ਖਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ਼ ਆਪਣੀ ਕੁਰਸੀ ਬਚਾਉਣ ਲਈ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਦੀ ਪਹਿਲਾਂ ਮੰਤਰੀ ਮੰਡਲ ਵਿਚ ਹਿਮਾਇਤ ਕੀਤੀ ਅਤੇ ਫਿਰ ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰੇ ਬਾਦਲ ਪਰਿਵਾਰ ਨੇ ਲਗਾਤਾਰ ਚਾਰ ਮਹੀਨੇ ਇਹਨਾਂ ਦੇ ਹੱਕ ਵਿਚ ਧੂਆਂਧਾਰ ਪ੍ਰਚਾਰ ਕੀਤਾ।

Balbir Singh SidhuBalbir Singh Sidhu

ਬਾਦਲ ਪਰਿਵਾਰ ਨੇ ਇਥੋਂ ਤੱਕ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਗੁੰਮਰਾਹ ਕਰ ਕੇ ਉਹਨਾਂ ਦਾ ਨੁਕਸਾਨ ਕਰ ਰਹੇ ਹਨ ਕਿਉਂਕਿ ਇਹ ਖੇਤੀ ਕਾਨੂੰਨ ਲਾਗੂ ਹੋਣ ਨਾਲ ਉਹਨਾਂ ਦਾ ਬਹੁਤ ਵੱਡਾ ਭਲਾ ਹੋਣ ਵਾਲਾ ਹੈ। ਉਹਨਾਂ ਕਿਹਾ ਕਿ ‘ਬਾਦਲ ਪਰਿਵਾਰ’ ਨੇ ਇਹਨਾਂ ਕਾਨੂੰਨਾਂ ਦਾ ਵਿਰੋਧ ਸਿਰਫ਼ ਉਸ ਸਮੇਂ ਕੀਤਾ ਜਦੋਂ ਉਹਨਾਂ ਨੂੰ ਪਤਾ ਲੱਗ ਗਿਆ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਦੇ ਕਿਸੇ ਵੀ ਜੀਅ ਨੂੰ ਘਰੋਂ ਨਹੀਂ ਨਿਕਲਣ ਦੇਣਾ।

Amarinder SinghAmarinder Singh

 ਸਿੱਧੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਸਸਤੀ ਸ਼ੁਹਰਤ ਖੱਟਣ ਲਈ ‘ਪਦਮ ਵਿਭੂਸ਼ਣ’ ਪੁਰਸਕਾਰ ਵਾਪਸ ਕਰਨ ਦੇ ਐਲਾਨ ਦਾ ਕੋਈ ਮਾਇਨਾ ਨਹੀਂ ਹੈ ਕਿਉਂਕਿ ਇਹ ਕਾਰਵਾਈ ਰੋਗੀ ਨੂੰ ਮੌਤ ਤੋਂ ਬਾਅਦ ਦਿੱਤੀ ਜਾਣ ਵਾਲੀ ਦਵਾਈ ਦੇਣ ਵਾਂਗ ਹੈ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਪੁਰਸਕਾਰ ਵੀ ਕੇਂਦਰ ਸਰਕਾਰ ਵਲੋਂ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਦਲੇ ਪੰਜਾਬ ਦੇ ਹਿੱਤਾਂ ਨੂੰ ਮੋਦੀ ਸਰਕਾਰ ਕੋਲ ਗਹਿਣੇ ਰੱਖ ਦੇਣ ਕਾਰਨ ਹੀ ਦਿੱਤਾ ਗਿਆ ਸੀ।

Parkash Badal And Sukhbir BadalParkash Badal And Sukhbir Badal

ਸਿਹਤ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਸੇ ਵੇਲੇ ਦਿੱਤੇ ਗਏ ਪੰਥ ਰਤਨ ਫਖ਼ਰ-ਇ-ਕੌਮ ਦਾ ਪੁਰਸਕਾਰ ਵਾਪਸ ਲੈ ਲੈਣਾ ਚਾਹੀਦਾ ਹੈ ਕਿਉਂਕਿ ਇਹ ਵਿਅਕਤੀ ਪਿਛਲੇ ਦੋ ਦਹਾਕਿਆਂ ਤੋਂ ਪੰਥ ਅਤੇ ਪੰਥਕ ਸੰਸਥਾਵਾਂ ਉੱਤੇ ਅਮਰ ਵੇਲ ਬਣ ਕੇ ਛਾਇਆ ਹੋਇਆ ਹੈ। ਅਮਰ ਵੇਲ ਦੀ ਤਰਾਂ ‘ਬਾਦਲ ਪਰਿਵਾਰ’ ਨੇ ਆਪਣੀ ਦੌਲਤ ਤਾਂ ਹਜ਼ਾਰਾਂ ਗੁਣਾ ਵਧਾ ਲਈ ਹੈ ਪਰ ਪੰਥ ਅਤੇ ਪੰਜਾਬ ਵਿਚ ਸੋਕੇ ਦਾ ਸ਼ਿਕਾਰ ਹੋ ਗਿਆ  ਹੈ।

Balbir Sidhu Balbir Sidhu

ਸਿੱਧੂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ  ਧਾਰਾ  370 ਖਤਮ ਕਰਨ, ਰਾਜ ਦਾ ਦਰਜਾ ਖਤਮ ਕਰ ਕੇ ਜੰਮੂ ਕਸ਼ਮੀਰ ਨੂੰ ਕੇਂਦਰੀ ਸ਼ਾਸ਼ਤ ਪ੍ਰਦੇਸ਼ ਬਣਾੳਣ ਅਤੇ ਨਾਗਿਰਕਤਾ ਸੋਧ ਕਾਨੂੰਨ ਪਾਸ ਕਰਨ ਸਮੇਂ ਹੀ ਅਕਾਲੀ ਦਲ ਨੇ ਸੂਬਿਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਹੱਕਾਂ ਉੱਤੇ ਛਾਪਾ ਮਾਰਨ ਵਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਹੁੰਦਾ ਤਾਂ ਮੋਦੀ ਸਰਕਾਰ ਨੂੰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆਉਣ ਦੀ ਜੁਰੱਅਤ ਨਹੀਂ ਸੀ ਪੈਣੀ।

 ਸਿਹਤ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕਿਸਾਨਾਂ ਨੂੰ ਬੜਾ ਸਖ਼ਤ ਅਤੇ ਲੰਬਾ ਸੰਘਰਸ਼ ਲੜਣਾ ਪੈ ਰਿਹਾ ਹੈ ਉਹਨਾਂ ਨੂੰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਦੇ ਬਰਾਬਰ ਦਾ ਦੋਸ਼ੀ ਹੈ। ਉਹਨਾਂ ਕਿਹਾ ਕਿ ਇਹ ਗੱਲ ਪੰਜਾਬ ਦੇ ਬੱਚੇ ਬੱਚੇ ਨੂੰ ਸਪਸ਼ਟ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ ਉੱਤੇ ਕਾਬਜ਼ ‘ਬਾਦਲ ਪਰਿਵਾਰ’ ਨੂੰ ਹੁਣ ਕੋਈ ਮੂੰਹ ਲਾਉਣ ਨੂੰ ਤਿਆਰ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement