
ਕਿਸਾਨਾਂ ਦਾ ਸਾਥ ਦੇਣ ਲਈ ਹੋਰਾਂ ਨੂੰ ਵੀ ਕੀਤੀ ਅਪੀਲ
ਚੰਡੀਗੜ੍ਹ - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੂਬੇ ਅੰਦਰ ਲੋਕ ਲਹਿਰ ਬਣਦੀ ਜਾ ਰਹੀ ਹੈ ਜਿਸ ਦੇ ਤਹਿਤ ਜਿਸ ਤੋਂ ਵੀ ਜਿੰਨਾ ਯੋਗਦਾਨ ਕਿਸਾਨੀ ਸੰਘਰਸ਼ ਵਿਚ ਪੈ ਸਕਦਾ ਹੈ ਉਹ ਪਾ ਰਿਹਾ ਹੈ। ਇਸ ਸੰਘਰਸ਼ 'ਚ ਦਿੱਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਨੂੰ ਬਲ ਦੇਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਵਲੋਂ ਚੀਫ਼ ਸੈਕਟਰੀ ਪੰਜਾਬ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਆਪਣੇ ਵਲੋਂ ਛੋਟਾ ਜਿਹਾ ਯੋਗਦਾਨ ਦੇਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਮਹੀਨੇ ਦੀ ਤਨਖਾਹ ਸੰਘਰਸ਼ ਨੂੰ ਸਮਰਪਿਤ ਕਰ ਰਿਹਾ ਹਾਂ।
Farmer
ਉਨ੍ਹਾਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਹੋਰਾਂ ਨੂੰ ਵੀ ਅਪੀਲ ਕੀਤੀ ਹੈ ਤੇ ਹਰ ਸੰਭਵ ਤਰੀਕੇ ਨਾਲ ਯੋਗਦਾਨ ਦੇ ਕੇ ਸੰਘਰਸ਼ ਨੂੰ ਹੋਰ ਬੁਲੰਦ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਸਾਬਕਾ ਸਰਪੰਚ ਜਸਮੇਲ ਸਿੰਘ ਬੜੀ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।