ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ : ਕੈਪਟਨ
Published : Dec 5, 2020, 1:32 am IST
Updated : Dec 5, 2020, 1:32 am IST
SHARE ARTICLE
image
image

ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ : ਕੈਪਟਨ

'ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ ਅਤੇ ਖੱਟਰ ਨੂੰ ਕੁੱਟਣ ਦੀ'
 


ਚੰਡੀਗੜ੍ਹ, 4 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਣ ਲਈ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢਾ ਡਾਹ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨੇ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮਨੋਹਰ ਲਾਲ ਖੱਟਰ ਤੱਕ ਵਿਰੋਧੀ ਪਾਰਟੀਆਂ ਦੇ ਸਾਰੇ ਆਗੂਆਂ ਦੀ ਝਾੜ ਝੰਬ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਕਿਸਾਨਾਂ, ਜੋ ਅਪਣਾ ਹੱਕ ਲੈਣ ਲਈ ਠੰਢ ਦੇ ਮੌਸਮ ਵਿੱਚ ਸੜਕਾਂ ਉਤੇ ਡਟੇ ਹੋਏ ਹਨ, ਦੀ ਹੱਕੀ ਲੜਾਈ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।
ਕੈਪਟਨ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਉਨ੍ਹਾਂ ਉਤੇ ਈ.ਡੀ. ਦੇ ਦਬਾਅ ਹੇਠ ਆਉਣ ਦੇ ਦੋਸ਼ ਦਾ ਜਵਾਬ ਦਿੰਦਿਆਂ ਕਿਹਾ, ''13 ਵਰ੍ਹਿਆਂ ਤਕ ਮੈਂ ਅਦਾਲਤਾਂ ਦੇ ਚੱਕਰ ਕੱਟੇ ਹਨ ਕਿਉਂਕਿ ਬਾਦਲਾਂ ਨੇ ਮੇਰੇ ਵਿਰੁਧ ਕੇਸ ਬਣਾਏ ਸਨ ਪਰ ਮੈਨੂੰ ਈ.ਡੀ. ਦੀ ਕੋਈ ਪ੍ਰਵਾਹ ਨਹੀਂ ਹੈ ਅਤੇ ਮੈਂ ਹੋਰ 13 ਵਰ੍ਹਿਆਂ ਤੱਕ ਅਦਾਲਤਾਂ ਦੇ ਚੱਕਰ ਕੱਟ ਕੇ ਲੜਾਈ ਲੜ ਸਕਦਾ ਹਾਂ।'' ਉਨ੍ਹਾਂ ਅੱਗੇ ਕਿਹਾ, ''ਸਾਰੇ ਬਾਦਲ ਇਕੋ ਜਿਹੇ ਹਨ ਅਤੇ ਝੂਠੇ ਹਨ।'' ਮੁੱਖ ਮੰਤਰੀ ਨੇ ਟਿੱਪਣੀ ਕਰਦੇ ਹੋਏ ਕਿਹਾ, ''ਆਪਣੀ ਸਾਰੀ ਜ਼ਿੰਦਗੀ ਪ੍ਰਕਾਸ਼ ਸਿੰਘ ਬਾਦਲ ਇਹ ਦਾਅਵਾ ਕਰਦਾ ਰਿਹਾ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਪ੍ਰਤੀਨਿਧਤਾ ਕਰਦਾ ਹੈ। ਜੇ ਅਜਿਹਾ ਸੀ ਤਾਂ ਫਿਰ ਉਸ ਦੀ ਪਾਰਟੀ ਨੇ ਪਹਿਲਾਂ ਵਿਰੋਧ ਕਰਨ ਤੋਂ ਬਾਅਦ ਕੇਂਦਰੀ ਆਰਡੀਨੈਂਸਾਂ ਦੀ ਹਮਾਇਤ ਕਿਉਂ ਕੀਤੀ ਅਤੇ ਫਿਰ ਪੂਰੀ ਤਰ੍ਹਾਂ ਯੂ-ਟਰਨ ਲੈਂਦੇ ਹੋਏ ਇਨ੍ਹਾਂ ਨੂੰ ਭੰਡਣਾ ਸ਼ੁਰੂ ਕਰ ਦਿੱਤਾ।'' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਹੋਣ ਦੇ ਨਾਤੇ ਹਰਸਿਮਰਤ ਕੌਰ ਬਾਦਲ ਉਸ ਮੀਟਿੰਗ ਵਿੱਚ ਸ਼ਾਮਲ ਸੀ, ਜਿਸ ਦੌਰਾਨ ਖੇਤੀਬਾੜੀ ਆਰਡੀਨੈਂਸਾਂ ਨੂੰ ਪਾਸ ਕੀਤਾ ਗਿਆ ਸੀ। ਉਨ੍ਹਾਂ ਪੁਛਿਆ, ''ਕੀ ਉਹ ਅਨਪੜ੍ਹ ਸੀ, ਜੋ ਪੜ੍ਹ ਨਹੀਂ ਸੀ ਸਕਦੀ ।''
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਵੱਲੋਂ ਕੌਮੀ ਸੁਰੱਖਿਆ ਬਾਰੇ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਭੰਡਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਆਨ ਸਾਫ਼ ਤੌਰ ਉਤੇ ਪਾਕਿਸਤਾਨ ਦੇ ਸਬੰਧ ਵਿੱਚ ਦਿੱਤਾ ਗਿਆ ਸੀ ਅਤੇ ਪੰਜਾਬ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਫ਼ਰਜ਼ ਬਣਦਾ ਸੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਰੋਸ ਮੁਜ਼ਾਹਰਿਆਂ ਦੇ ਲੰਮੇ ਸਮੇਂ ਤੱਕ ਚੱਲਣ ਦੇ ਖ਼ਤਰਿਆਂ ਤੋਂ ਜਾਣੂੰ ਕਰਵਾਉਣ।
ਮੁੱਖ ਮੰਤਰੀ ਨੇ ਕਿਸਾਨਾਂ ਦੇ ਧਰਨਿਆਂ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਹਰਿਆਣਾ ਅਤੇ ਦਿੱਲੀ ਦੇ ਆਪਣੇ ਹਮਰੁਤਬਾ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ, ''ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ ਅਤੇ ਖੱਟਰ ਨੂੰ ਕੁੱਟਣ ਦੀ।'' ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਨੇ ਤਾਂ ਬਜ਼ੁਰਗ ਕਿਸਾਨਾਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਨ੍ਹਾਂ ਵਿਰੁਧ ਵੀ ਹਿੰਸਕ ਤਰੀਕੇ ਅਪਣਾਏ ਗਏ। ਇਸ ਗੱਲ ਉਤੇ ਜ਼ੋਰ ਦਿੰਦੇ ਹੋਏ ਕਿ ਕਿਸਾਨਾਂ ਨੇ ਆਪਣੇ 'ਦਿੱਲੀ ਚੱਲੋ' ਮਾਰਚ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ, ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਜਾਣਾ ਚਾਹੀਦਾ ਸੀ ਪਰ ਇਸ ਦੀ ਬਜਾਏ ਉਨ੍ਹਾਂ ਉਤੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ।

ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਵਾਲਾ ਵਿਅਕਤੀ ਗਰਦਾਨਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਪਹਿਲਾਂ ਇਹ ਦੱਸੇ ਕਿ ਕਿਉਂ ਉਸ ਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਨੋਟੀਫਾਈ ਕਰ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ, ''ਜਦੋਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਹੋਰ ਸੂਬਿਆਂ ਜਿਨ੍ਹਾਂ ਵਿੱਚ ਰਾਜਸਥਾਨ ਅਤੇ ਛੱਤੀਸਗੜ੍ਹ ਸ਼ਾਮਲ ਹਨ, ਨੇ ਕੇਂਦਰੀ ਕਾਨੂੰਨਾਂ ਦਾ ਟਾਕਰਾ ਕਰਨ ਲਈ ਸੋਧ ਬਿੱਲ ਪਾਸ ਕੀਤੇ ਤਾਂ ਕੇਜਰੀਵਾਲ ਨੇ ਇਨ੍ਹਾਂ ਨੂੰ ਰੱਦ ਕਰਨ ਲਈ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਕਿਉਂ ਨਹੀਂ ਸੱਦਿਆ। ਕੀ ਕੇਜਰੀਵਾਲ ਨਹੀਂ ਜਾਣਦਾ ਕਿ ਦਿੱਲੀ ਦੇ ਦੁਆਲੇ ਪੇਂਡੂ ਇਲਾਕੇ ਵੀ ਵਸਦੇ ਹਨ।''

imageimage

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement