
ਕਾਂਗਰਸ ਨੂੰ ਕਿਸਾਨਾਂ ਦੇ ਮੁੱਦੇ ਉਠਾਉਣ ਤੋਂ ਕੋਈ ਨਹੀਂ ਰੋਕ ਸਕਦਾ : ਕੁਮਾਰੀ ਸ਼ੈਲਜਾ
ਚੰਡੀਗੜ੍ਹ, 4 ਦਸੰਬਰ (ਗੁਰਉਪਦੇਸ਼ ਭੁੱਲਰ) : ਭਾਜਪਾ ਵਲੋਂ ਕਿਸਾਨ ਅੰਦੋਲਨ ਪਿਛੇ ਕਾਂਗਰਸ ਦੇ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਾਂਗਰਸ ਨੂੰ ਕਿਸਾਨਾਂ ਦੇ ਮੁੱਦੇ ਉਠਾਉਣ ਤੋਂ ਕੋਈ ਨਹੀਂ ਰੋਕ ਸਕਦਾ।
ਅੱਜ ਪਾਰਟੀ ਦਫ਼ਤਰ 'ਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਡਟ ਕੇਖੜੀ ਹੈ ਤੇ ਖੜੀ ਰਹੇਗੀ। ਉਨ੍ਹਾਂ ਮੋਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਹ ਇੰਨੀ ਜ਼ਿੱਦੀ ਤੇ ਤਾਨਾਸ਼ਾਹ ਸਰਕਾਰ ਹੈ ਕਿ ਲੋਕਾਂ ਨਾਲ ਜੁੜੇ ਫ਼ੈਸਲੇ ਕਰਨ ਤੋਂ ਪਹਿਲਾਂ ਵਿਚਾਰ ਚਰਚਾ ਵਿਚ ਵਿਸਵਾਸ਼ ਹੀ ਨਹੀਂ ਰਖਦੀ। ਮਨਮਰਜ਼ੀ ਨਾਲ ਇਕ ਤਰਫ਼ਾ ਫ਼ੈਸਲੇ ਕਰ ਰਹੀ ਹੈ। ਕਿਸਾਨ ਅੰਦੋਲਨ ਵੀ ਮੋਦੀ ਸਰਕਾਰ ਦੀ ਇਸੇ ਨੀਤੀ ਦਾ ਨਤੀਜਾ ਹੈ। ਹੁਣ ਵੀ ਸਰਕਾਰ ਸ਼ਾਂਤਮਈ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਇਸੇ ਦੌਰਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ ਵਿਚ ਹੋ ਰਹੀਆਂ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ 'ਤੇ ਲੜੇਗੀ। ਇਸ ਲਈ ਤਿਆਰੀ ਸ਼ੁਰੂ ਕਰ ਦਿਤੀ ਗਈ ਹੈ। ਮੇਅਰ ਤੇ ਕੌਂਸਲਰ ਦੋਵੇਂ ਹੀ ਪਾਰਟੀ ਚੋਣ ਨਿਸ਼ਾਨ 'ਤੇ ਲੜਨਗੇ। ਉਨ੍ਹਾਂ ਕਿਹਾ ਕਿ ਕਾਂਗਸਰਸ ਇਨ੍ਹਾਂ ਚੋਣਾਂ ਵਿਚ ਵੀ ਬਰੋਦਾ ਵਾਂਗ ਜਿੱਤ ਹਾਸਲ ਕਰੇਗੀ।
image