ਹੁਣ ਵਿਦੇਸ਼ਾਂ ਤੋਂ ਵੀ ਭਰਾਵਾਂ ਨੇ ਭੇਜੇ ਕਿਸਾਨਾਂ ਲਈ 20 ਕੁਇੰਟਲ ਬਦਾਮ, ਦੁਨੀਆਂ ਹੋ ਰਹੀ ਹੈਰਾਨ
Published : Dec 5, 2020, 10:31 am IST
Updated : Dec 5, 2020, 10:31 am IST
SHARE ARTICLE
farmer
farmer

ਅਮਰੀਕਾ ਵਿੱਚ ਉਹ 10 ਹਜ਼ਾਰ ਏਕੜ ’ਚ ਬਦਾਮਾਂ ਦੀ ਖੇਤੀ ਕਰਦੇ ਹਨ ਤੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨਾਲ ਬਦਾਮਾਂ ਦਾ ਕਾਰੋਬਾਰ ਕਰਦੇ ਹਨ।

ਨਵੀਂ ਦਿੱਲੀ-  ਦਿੱਲੀ ਬਾਰਡਰ 'ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਦਾ ਸਾਥ ਦੇਣ ਲਈ ਬਹੁਤ ਸਾਰੀਆਂ ਸੰਗਠਨਾਂ ਅੱਗੇ ਆ ਰਹੀਆਂ ਹਨ। ਇਸ ਦੇ ਚਲਦੇ  ਹੁਣ ਕਿਸਾਨਾਂ ਨੂੰ ਵਿਦੇਸ਼ਾਂ 'ਚੋਂ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਕਿਸਾਨਾਂ ਲਈ ਦਿਲਾਂ ਦੇ ਦਰਵਾਜ਼ੇ ਖੋਲ ਦਿੱਤੇ ਹਨ। 

Farmers Protest

ਉਨ੍ਹਾਂ ਨੇ ਦਿੱਲੀ ’ਚ ਮੋਰਚਾ ਮੱਲੀ ਬੈਠੇ ਕਿਸਾਨਾਂ ਲਈ 20 ਕੁਇੰਟਲ ਦੇ ਕਰੀਬ ਬਦਾਮ ਭੇਜੇ ਹਨ। ਪੰਜਾਬ ਆਏ ਰਣਵੀਰ ਸਿੰਘ ਟੁੱਟ ਨੇ ਦੱਸਿਆ ਕਿ ਦਿੱਲੀ ਮੋਰਚੇ ’ਚ ਉਹ ਵੀ ਆਪਣਾ ਯੋਗਦਾਨ ਪਾ ਰਹੇ ਹਨ। ਪਿਛਲੇ ਪੰਜਾਂ ਦਿਨਾਂ ਵਿੱਚ ਉਨ੍ਹਾਂ ਨੇ 20 ਕੁਇੰਟਲ ਬਦਾਮ ਦਿੱਲੀ ਮੋਰਚੇ ’ਤੇ ਡਟੇ ਕਿਸਾਨਾਂ ਲਈ ਭੇਜੇ ਹਨ। ਉਨ੍ਹਾਂ ਦੱਸਿਆ ਕਿ ਅਮਰੀਕਾ ਵਿੱਚ ਉਹ 10 ਹਜ਼ਾਰ ਏਕੜ ’ਚ ਬਦਾਮਾਂ ਦੀ ਖੇਤੀ ਕਰਦੇ ਹਨ ਤੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨਾਲ ਬਦਾਮਾਂ ਦਾ ਕਾਰੋਬਾਰ ਕਰਦੇ ਹਨ।

Farmers Protest

ਕਿਸਾਨ ਮੋਰਚੇ ਲਈ ਬਦਾਮ ਭੇਜਣਾ ਉਨ੍ਹਾਂ ਲਈ ਵੱਡੇ ਫਖ਼ਰ ਅਤੇ ਸੇਵਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪਰਵਾਸੀ ਪੰਜਾਬੀਆਂ ਦੀਆਂ ਨਜ਼ਰਾਂ ਦਿੱਲੀ ਅੰਦੋਲਨ ’ਤੇ ਟਿਕੀਆਂ ਹੋਈਆਂ ਹਨ। ਪੰਜਾਬੀਆਂ ਤੋਂ ਬਿਨਾਂ ਵੀ ਦੁਨੀਆਂ ਭਰ ਦੇ ਲੋਕ ਇਸ ਅੰਦੋਲਨ ਨੂੰ ਦੇਖ ਕੇ ਹੈਰਾਨ ਹਨ। ਜਿਸ ਤਰ੍ਹਾਂ ਪੰਜਾਬੀਆਂ ਨੇ ਹੌਸਲਾ ਤੇ ਦਲੇਰੀ, ਦ੍ਰਿੜ ਇਰਾਦਾ ਇਸ ਅੰਦੋਲਨ 'ਚ ਬਣਾਇਆ ਹੈ ਉਸ ਨੇ ਦੁਨੀਆਂ ਨੂੰ ਹੈਰਾਨ ਕਰ ਦਿੱਤਾ ਹੈ।

Farmer Protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement