ਪ੍ਰੋ. ਗੁਰਦਿਆਲ ਸਿੰਘ ਨੂੰ ਸਮਰਪਤ ਰਾਜ ਪਧਰੀ ਐਵਾਰਡ ਦੀ ਸਥਾਪਨਾ : ਤ੍ਰਿਪਤ ਬਾਜਵਾ
Published : Dec 5, 2020, 1:16 am IST
Updated : Dec 5, 2020, 1:16 am IST
SHARE ARTICLE
image
image

ਪ੍ਰੋ. ਗੁਰਦਿਆਲ ਸਿੰਘ ਨੂੰ ਸਮਰਪਤ ਰਾਜ ਪਧਰੀ ਐਵਾਰਡ ਦੀ ਸਥਾਪਨਾ : ਤ੍ਰਿਪਤ ਬਾਜਵਾ

ਐਵਾਰਡ ਵਿਚ 21000 ਰੁਪਏ ਤੇ ਹੋਰ ਸਮੱਗਰੀ ਸ਼ਾਮਲ

ਚੰਡੀਗੜ੍ਹ, 4 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਤ ਰਾਜ ਪਧਰੀ ਐਵਾਰਡ ਦੀ ਸਥਾਪਨਾ ਕੀਤੀ ਗਈ ਹੈ। ਇਸ ਸਬੰਧੀ ਇਥੋਂ ਜਾਰੀ ਬਿਆਨ ਵਿਚ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰੋ: ਗੁਰਦਿਆਲ ਸਿੰਘ ਦੇ ਨਾਮ 'ਤੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕੀਤੀ ਗਈ ਹੈ।
ਸ. ਤ੍ਰਿਪਤ ਬਾਜਵਾ ਨੇ ਦਸਿਆ ਕਿ ਸਾਲ 2017 ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਪਣੇ ਚੋਣ ਮੈਨੀਫ਼ੈਸਟੋ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸਵਰਗੀ ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕਰਨ ਸਬੰਧੀ ਫ਼ੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪ੍ਰੋ :ਗੁਰਦਿਆਲ ਸਿੰਘ ਪੰਜਾਬੀ ਸਾਹਿਤ ਦੀ ਨਾਮਵਾਰ ਸ਼ਖ਼ਸੀਅਤ ਹਨ ਜੋ ਕਿਸੇ ਵੀ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ । ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਪੰਜਾਬੀ ਸਾਹਿਤ ਪੁਰਸਕਾਰ, ਪੰਜਾਬੀ ਸਾਹਿਤ ਰਤਨ ਪੁਰਸਕਾਰ ਦੇ ਨਾਲ ਨਾਲ ਭਾਰਤ ਸਰਕਾਰ ਦੇ ਗਿਆਨਪੀਠ ਐਵਾਰਡ ਨਾਲ ਨਿਵਾਜਿਆ ਜਾ ਚੁੱਕਾ ਹੈ।
ਉਨ੍ਹਾਂ ਦਸਿਆ ਕਿ ਇਹ ਪੁਰਸਕਾਰ ਸਾਲ 2021 ਤੋਂ ਹਰ ਸਾਲ ਪੰਜਾਬੀ ਵਿਚ ਅਨੁਵਾਦਤ ਸਰਵੋਤਮ ਪੁਸਤਕ ਲਿਖਣ ਵਾਲੇ ਲੇਖਕ ਨੂੰ ਦਿਤਾ ਜਾਵੇਗਾ, ਜਿਸ ਵਿਚ 21,000 ਰੁਪਏ ਦੀ ਰਾਸ਼ੀ, ਪਲੇਕ ਅਤੇ ਸ਼ਾਲ ਨਾਲ ਸਨਮਾਨਤ ਕੀਤਾ ਜਾਵੇਗਾ।
ਇਸ ਪੁਰਸਕਾਰ ਲਈ ਲੇਖਕ 1 ਜਨਵਰੀ 2020 ਤੋਂ 31 ਦਸੰਬਰ 2020 ਤਕ ਤਿਆਰ ਕੀਤੀਆਂ ਪੁਸਤਕਾਂ ਭਾਸ਼ਾ ਵਿਭਾਗ, ਪੰਜਾਬ ਨੂੰ 30 ਅਪ੍ਰੈਲ 2021 ਤਕ ਭੇਜ ਸਕਦੇ ਹਨ ।imageimage

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement