ਅੱਜ ਪੰਜਾਬ ਦੇ ਵੱਡੇ ਖਿਡਾਰੀ ਥੋੜ੍ਹੀ ਦੇਰ ਤੱਕ ਦਿੱਲੀ ਹੋਣਗੇ ਰਵਾਨਾ, ਵਾਪਸ ਕਰਨਗੇ ਸਨਮਾਨ
Published : Dec 5, 2020, 11:08 am IST
Updated : Dec 5, 2020, 11:21 am IST
SHARE ARTICLE
award
award

ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋਣਗੇ ਅਤੇ ਰਾਸ਼ਟਰਪਤੀ ਭਵਨ ਜਾ ਕੇ ਆਪਣੇ ਪੁਰਸਕਾਰ ਵਾਪਸ ਕਰਨਗੇ।

ਚੰਡੀਗੜ੍ਹ - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀਆਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਆਪਣਾ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਦੇ ਵੱਡੇ ਖਿਡਾਰੀ ਦਿੱਲੀ ਜਾ ਕੇ ਆਪਣੇ ਸਨਮਾਨ ਵਾਪਿਸ ਕਰਨਗੇ।  ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀਆਂ ਅੱਜ ਆਪਣਾ ਸਨਮਾਨ ਵਾਪਸ ਕਰਨ ਲਈ ਦਿੱਲੀ ਜਾਣਗੇ।  ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ। ਜਾਣਕਾਰੀ ਮੁਤਾਬਕ ਇਹ ਖਿਡਾਰੀ ਥੋੜ੍ਹੀ ਦੇਰ ਤੱਕ ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋਣਗੇ ਅਤੇ ਰਾਸ਼ਟਰਪਤੀ ਭਵਨ ਜਾ ਕੇ ਆਪਣੇ ਪੁਰਸਕਾਰ ਵਾਪਸ ਕਰਨਗੇ।

Farmers Protest

ਇਹ ਖਿਡਾਰੀ ਹਨ ਸ਼ਾਮਿਲ 
ਖਿਡਾਰੀਆਂ 'ਚੋਂ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਖਿਡਾਰੀਆਂ 'ਚ ਕੁਸ਼ਤੀ 'ਚ ਭਾਰਤ ਦਾ ਨਾਂਅ ਵਿਸ਼ਵ ਭਰ 'ਚ ਚਮਕਾਉਣ ਵਾਲੇ ਪਹਿਲਵਾਨ ਕਰਤਾਰ ਸਿੰਘ, ਬਾਸਕਿਟਬਾਲ ਖਿਡਾਰੀ ਸੱਜਣ ਸਿੰਘ ਚੀਮਾ, ਹਾਕੀ ਖਿਡਾਰਨ ਰਾਜਬੀਰ ਕੌਰ ਸਮੇਤ ਪੰਜਾਬ ਦੇ ਕਈ ਨਾਮੀ ਖਿਡਾਰੀ ਸ਼ਾਮਿਲ ਹਨ। 

 Yadwinder Singh Sandhu

ਪਰਗਟ ਸਿੰਘ ਜਲੰਧਰ ਕੈਂਟ ਤੋਂ ਵਿਧਾਇਕ ਹਨ ਉਨ੍ਹਾਂ ਦੇ ਨਾਲ ਬ੍ਰਿਗੇਡ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਦਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਪੁਰਸਕਾਰ ਵਾਪਸ ਕਰਨ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement