
ਸੰਕਟਾਂ ਅਤੇ ਚੁਣੌਤੀਆਂ ਮੌਕੇ ਕਿਸਾਨਾਂ ਨਾਲ ਡਟ ਕੇ ਖੜੀ ਹੈ 'ਆਪ' - ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ (ਸਮਰਾਲਾ) ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।
Aam Aadmi Party
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਠੰਢ ਅਤੇ ਹਾਦਸਿਆਂ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਪਰੰਤੂ ਮੋਦੀ ਸਰਕਾਰ ਆਪਣੀ ਜ਼ਿੱਦ ਛੱਡਣ ਲਈ ਤਿਆਰ ਨਹੀਂ।
Kultar Sandhwa
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਕਿ ਜੇਕਰ ਅੰਦੋਲਨ ਦੌਰਾਨ ਕੋਈ ਵੀ ਅੰਦੋਲਨਕਾਰੀ ਕਿਸਾਨ ਸ਼ਹੀਦੀ ਪਾਉਂਦਾ ਹੈ ਤਾਂ ਅਜਿਹੇ ਹਰ ਸ਼ਹੀਦ ਕਿਸਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸੰਪੂਰਨ ਕਰਜ਼ਾ ਮੁਆਫ਼ੀ ਅਤੇ ਢੁੱਕਵਾਂ ਮੁਆਵਜ਼ਾ ਐਲਾਨਿਆ ਜਾਵੇ।
AAP announces compensation for Rs 2 lakh to family of martyr Gajjan Singh
ਸੰਧਵਾਂ ਨੇ ਦੱਸਿਆ ਕਿ ਪਾਰਟੀ ਦੇ ਕਿਸਾਨ ਵਿੰਗ ਨੇ ਗੱਜਣ ਸਿੰਘ ਦੇ ਪਰਿਵਾਰ ਦੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਪ੍ਰਬੰਧ ਕੀਤਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ 'ਚ ਸੇਵਾਦਾਰਾਂ ਵਜੋਂ ਕੰਮ ਕਰ ਰਹੀ ਹੈ। ਇਸ ਤਹਿਤ ਪਾਰਟੀ ਵੱਲੋਂ ਪਹਿਲ ਕਰਦਿਆਂ ਬੀਤੇ ਦਿਨੀਂ ਹਾਦਸੇ ਦਾ ਸ਼ਿਕਾਰ ਹੋਏ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਲਈ 10 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜੁਟਾਈ ਸੀ।
Farmer
ਇਸ ਤੋਂ ਇਲਾਵਾ ਪਾਰਟੀ ਵਲੰਟੀਅਰਾਂ ਦੀਆਂ ਟੀਮਾਂ ਅਤੇ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ ਸਾਫ-ਸਫਾਈ, ਪਾਣੀ, ਮੋਬਾਈਲ ਪਖਾਨੇ, ਸਿਹਤ ਸੇਵਾਵਾਂ ਅਤੇ ਐਂਬੂਲੈਂਸਾਂ ਦੀ ਤੈਨਾਤੀ, ਲੰਗਰਾਂ 'ਚ ਗੈਸ ਸਿਲੰਡਰਾਂ ਦੀ ਸਪਲਾਈ ਸਮੇਤ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀਆਂ ਹਨ।