
ਇਸ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲਵੇ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ।
ਤਰਨਤਾਰਨ: ਪੰਜਾਬ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨ ਨੂੰ ਲੈ ਕੇ ਦਿੱਲੀ ਵਿੱਚ ਧਰਨੇ ਜਾਰੀ ਹਨ। ਇਸ ਦੇ ਚਲਦੇ ਹੁਣ ਸ਼ਿਵ ਸੈਨਾ ਪੰਜਾਬ ਨੇ ਕਾਨੂੰਨਾਂ ਦੇ ਵਿਰੋਧ ਵਿੱਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ। ਦੱਸ ਦੇਈਏ ਇਹ ਐਲਾਨ ਸ਼ਿਵ ਸੈਨਾ ਪ੍ਰਧਾਨ ਯੋਗਰਾਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭੁੱਖ ਹੜਤਾਲ ਕਰਨ ਜਾ ਰਹੇ ਹਨ।
ਇਸ ਤਹਿਤ ਤਰਨਤਾਰਨ ਦੇ ਰੋਹੀ ਵਾਲੇ ਪੁਲ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਭੁਖ ਹੜਤਾਲ ਕੀਤੀ ਗਈ। ਇਸ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲਵੇ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ।
ਇਸ ਮੌਕੇ ਵਾਇਸ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਅਤੇ ਉਪ ਸੰਗਠਨ ਮੰਤਰੀ ਬੀਐਸ ਸਾਹਿਲ ਨੇ ਕਿਹਾ "ਸ਼ਿਵ ਸੈਨਾ ਕਿਸਾਨਾਂ ਦੇ ਨਾਲ ਹੈ ਅਤੇ ਜਦੋਂ ਤੱਕ ਇਹ ਸ਼ੰਘਰਸ਼ ਚੱਲੇਗਾ ਉਦੋਂ ਤੱਕ ਕਿਸਾਨਾਂ ਦੇ ਨਾਲ ਰਹਿਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣਾ ਘਮੰਡ ਛੱਡ ਕੇ ਕਿਸਾਨਾਂ ਦੀਆਂ ਮੰਗ ਮੰਨੇ।"