ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪ੍ਰਵਾਰਾਂ ਨੂੰ ਦੇਵੇਗੀ
Published : Dec 5, 2020, 1:28 am IST
Updated : Dec 5, 2020, 1:28 am IST
SHARE ARTICLE
image
image

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪ੍ਰਵਾਰਾਂ ਨੂੰ ਦੇਵੇਗੀ ਇਕ ਇਕ ਲੱਖ ਰੁਪਏ : ਬੀਬੀ ਜਗੀਰ ਕੌਰ

ਅੰਮ੍ਰਿਤਸਰ, 4 ਦਸੰਬਰ (ਸੁਰਜੀਤ ਸਿੰਘ ਖਾਲਸਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪ੍ਰਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8 ਤੋਂ 9 ਵਜੇ ਤਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਉਕਤ ਫ਼ੈਸਲੇ ਲੈਂਦਿਆਂ ਕਿਸਾਨੀ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਗਈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪ੍ਰਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਾਖ਼ਾਨੇ ਮੁਹਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਇਤਿਹਾਸਕ ਗੁਰਦੁਆਰਿਆਂ ਵਿਚ 7 ਦਸੰਬਰ ਨੂੰ ਅਰਦਾਸ ਸਮਾਗਮ ਕੀਤੇ ਜਾਣਗੇ। ਇਹ ਸਮਾਗਮ ਸਵੇਰੇ 8 ਤੋਂ 9 ਵਜੇ ਤਕ ਹੋਣਗੇ, ਜਿਨ੍ਹਾਂ ਵਿਚ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਹਰ ਗੁਰੂ ਘਰ ਵਿਚ ਇਸ ਦਿਨ ਕਿਸਾਨਾਂ ਲਈ ਅਰਦਾਸ ਕੀਤੀ ਜਾਵੇ। ਬੀਬੀ ਜਗੀਰ ਕੌਰ ਨੇ ਦਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਹਰ ਰਾਜਸੀ, ਧਾਰਮਕ, ਸਮਾਜਕ ਆਗੂ ਅਤੇ ਖਿਡਾਰੀਆਂ ਵਲੋਂ ਕਿਸਾਨਾਂ ਨਾਲ ਖੜਦਿਆਂ ਭਾਰਤੀ ਸਨਮਾਨ ਵਾਪਸ ਕਰਨ ਦੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਸਲਾਹਿਆ ਹੈ। ਉਨ੍ਹਾਂ ਭਾਰਤ ਸਰਕਾਰ ਦੀ ਕਰੜੀ ਨਿੰਦਾ ਅਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਾਲੇ ਕਾਨੂੰਨ ਤੁਰਤ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕੰਗਨਾ ਰਾਣੌਤ ਵਲੋਂ ਬਜ਼ੁਰਗ ਮਾਤਾਵਾਂ ਵਿਰੁਧ ਕੀਤੀ ਟਿੱਪਣੀ ਦੀ ਵੀ ਨਿੰਦਾ ਕੀਤੀ ਗਈ। ਅੰਤ੍ਰਿੰਗ ਕਮੇਟੀ ਵਲੋਂ ਲਏ ਗਏ ਹੋਰ ਫ਼ੈਸਲਿਆਂ ਸਬੰਧੀ ਬੀਬੀ ਜਗੀਰ ਕੌਰ ਨੇ ਦਸਿਆ ਕਿ ਪਬਲੀਕੇਸ਼ਨ ਵਿਭਾਗ ਲਈ ਇਕ ਸਮੀਖਿਆ ਕਮੇਟੀ ਗਠਿਤ ਕੀਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਸਬੰਧੀ ਮਰਯਾਦਾ, ਪਬਲੀਕੇਸ਼ਨ ਵਿਭਾਗ ਦੇ ਹਾਲਾਤ ਅਤੇ ਕਾਰਗੁਜ਼ਾਰੀ ਨੂੰ ਦੇਖਣ ਲਈ ਇਹ ਕਮੇਟੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਬਾਰੇ ਵੀ ਇਹ ਕਮੇਟੀ ਸਮੀਖਿਆ ਕਰੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਅੰਦਰ ਤਰੱਕੀਆਂ ਅਤੇ ਨਿਯੁਕਤੀਆਂ ਸਬੰਧੀ ਵੀ ਇਕ ਰੀਵਿਊ ਕਮੇਟੀ ਦਾ ਗਠਨ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਸਿਹਤ ਸੰਸਥਾਵਾਂ ਅਤੇ ਧਰਮ ਪ੍ਰਚਾਰ ਦੇ ਪ੍ਰਬੰਧ ਨੂੰ ਹੋਰ ਚੁਸਤ ਦਰੁੱਸਤ ਬਣਾਉਣ ਲਈ ਵੀ ਵਿਚਾਰਾਂ ਕੀਤੀਆਂ ਹਨ ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਬੁਲਾ ਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਜਾਣਗੇ।
ਮੁਲਾਜ਼ਮਾਂ 'ਤੇ ਡਰੈੱਸ ਕੋਡ ਵੀ ਲਾਗੂ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅੰਦਰ ਸਨਮਾਨ ਸਮੇਂ ਵਰਤੀਆਂ ਜਾਂਦੀਆਂ ਲੋਈਆਂ 'ਤੇ ਰੋਕ ਲਗਾਈ ਜਾਵੇਗੀ ਅਤੇ ਸਨਮਾਨ ਕੇਵਲ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਕੀਤਾ ਜਾਵੇਗਾ।

ਫੋਟੋ ਕੈਪਸ਼ਨ : ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਦੇ ਹੋਏ ਬੀਬੀ ਜਗੀਰ ਕੌਰ। ਨਾਲ ਹਨ ਸ. ਸੁਰਜੀਤ ਸਿੰਘ ਭਿੱਟੇਵਡ, ਬਾਬਾ ਬੂਟਾ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਹਰਜਿੰਦਰ ਸਿੰਘ ਅਤੇ ਅੰਤ੍ਰਿੰਗ ਮੈਂਬਰਾਨ।

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement