BJP ਦੇ ਵੱਡੇ ਆਗੂ ਨੇ ਫ਼ੋਨ ਕਰ ਮੈਨੂੰ ਖ਼ਰੀਦਣ ਦੀ ਕੀਤੀ ਕੋਸ਼ਿਸ਼ - ਭਗਵੰਤ ਮਾਨ 
Published : Dec 5, 2021, 2:57 pm IST
Updated : Dec 5, 2021, 2:57 pm IST
SHARE ARTICLE
bhagwant maan
bhagwant maan

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ, ਲੋਕ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇ ਰਹੇ।

ਚੰਡੀਗੜ੍ਹ :  ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ ਵਿੱਚ ਭਾਜਪਾ ਨੂੰ ਲੈ ਕੇ ਵੱਡਾ ਬਿਆਨ ਦਿਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ, ਲੋਕ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇ ਰਹੇ। ਭਾਜਪਾ ਬਹੁਤ ਹੇਰਾਫੇਰੀ ਦੀ ਰਾਜਨੀਤੀ ਕਰਦੀ ਹੈ। 4 ਦਿਨ ਪਹਿਲਾਂ ਮੈਨੂੰ ਬੀਜੇਪੀ ਦੇ ਇੱਕ ਬਹੁਤ ਵੱਡੇ ਲੀਡਰ ਦਾ ਫ਼ੋਨ ਆਇਆ ਕਿ ਤੁਸੀਂ ਦੱਸੋ ਭਾਜਪਾ ਆ ਕੇ ਕੀ ਕਰੇਗੀ? 

Bhagwant MannBhagwant Mann

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਕਮਿਸ਼ਨ 'ਤੇ ਨਹੀਂ, ਮਿਸ਼ਨ 'ਤੇ ਹਾਂ, ਅਜੇ ਤੱਕ ਉਹ ਨੋਟ ਨਹੀਂ ਬਣਿਆ, ਜਿਸ ਨਾਲ ਭਗਵੰਤ ਨੂੰ ਖ਼ਰੀਦਿਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜਦੋਂ ਮੇਰਾ ਕਰੀਅਰ ਸਿਖਰਾਂ 'ਤੇ ਸੀ ਤਾਂ ਮੈਂ ਇਸ ਨੂੰ ਛੱਡ ਕੇ ਰਾਜਨੀਤੀ 'ਚ ਆ ਗਿਆ।

Bhagwant MannBhagwant Mann

ਭਾਜਪਾ ਵਾਲਿਆਂ ਕੋਲ ਭਗਵੰਤ ਖ਼ਰੀਦਣ ਲਈ ਪੈਸੇ ਨਹੀਂ ਹਨ, ਮੇਰੀ ਪਾਰਟੀ ਨਾਲ ਕੋਈ ਲੜਾਈ ਨਹੀਂ ਹੈ, ਜੇਕਰ ਕੋਈ ਚੀਜ਼ ਹੈ, ਤਾਂ ਉਹ ਪਾਰਟੀ ਦੇ ਅੰਦਰ ਆਪਣੇ ਆਪ ਦੇਖ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਵਾਲੇ ਸਾਡੇ ਵਿਧਾਇਕਾਂ ਨੂੰ ਵੀ ਬੁਲਾ ਰਹੇ ਹਨ, ਇਸ ਦਾ ਵੀ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ।

Bhagwant MannBhagwant Mann

ਦੂਜੇ ਪਾਸੇ ਨਵਜੋਤ ਸਿੰਘ ਸਿੱਧੂ 'ਤੇ ਹਮਲਾ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਧਿਆਪਕਾਂ ਨਾਲ ਦਿੱਲੀ 'ਚ ਧਰਨੇ 'ਤੇ ਬੈਠੇ ਹਨ, ਉਨ੍ਹਾਂ 'ਚੋਂ ਕਈ ਤਾਂ ਅਧਿਆਪਕ ਵੀ ਨਹੀਂ ਹਨ। ਪਿਛਲੇ ਕਈ ਦਿਨਾਂ ਤੋਂ ਕਾਂਗਰਸੀਆਂ ਦੀਆਂ ਪ੍ਰੈੱਸ ਕਾਨਫਰੰਸਾਂ 'ਚ ਸਿਰਫ ਕੇਜਰੀਵਾਲ ਦਾ ਨਾਂ ਹੈ, ਸੁਖਬੀਰ ਬਾਦਲ ਦਾ ਨਹੀਂ, ਕੇਜਰੀਵਾਲ ਦਾ ਡਰ ਹੈ।

Bhagwant MannBhagwant Mann

ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਚਿਹਰੇ 'ਤੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੀਆਂ ਪਾਰਟੀਆਂ ਦੇ ਸਾਹਮਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਚੰਗਾ ਚਿਹਰਾ ਹੋਵੇਗਾ ਤਾਂ ਵਿਚਕਾਰ ਜਾ ਕੇ ਬਦਲਾਂਗੇ ਨਹੀਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'84 ਦੇ ਕਾਲੇ ਦੌਰ 'ਚ ਭਰਾ ਗਵਾਉਣ ਵਾਲੇ ਭਾਈ ਹਰੀ ਸਿੰਘ ਦਾ ਸੁਣੋ ਦਰਦ, "ਬਾਦਲਾਂ 'ਤੇ ਭਾਈ ਹਰੀ ਸਿੰਘ ਨੇ ਕੱਢੀ ਭੜਾਸ"

06 May 2024 8:38 AM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM
Advertisement