ਪੰਜਾਬ ਵਿਚ ਫ਼ੁੱਟ ਪਾਊ ਸਾਜ਼ਸ਼ਾਂ ਨੂੰ ਹੱਲਾਸ਼ੇਰੀ ਦੇਣ ਲਈ ਭਾਜਪਾ
Published : Dec 5, 2021, 11:52 pm IST
Updated : Dec 5, 2021, 11:52 pm IST
SHARE ARTICLE
image
image

ਪੰਜਾਬ ਵਿਚ ਫ਼ੁੱਟ ਪਾਊ ਸਾਜ਼ਸ਼ਾਂ ਨੂੰ ਹੱਲਾਸ਼ੇਰੀ ਦੇਣ ਲਈ ਭਾਜਪਾ

ਨੇ ਕੈਪਟਨ ਅਤੇ ਢੀਂਡਸਾ ਵਰਗੇ ਨਵੇਂ ਸਹਿਯੋਗੀ ਲੱਭੇ : ਚੰਨੀ

ਚੰਡੀਗੜ੍ਹ, 5 ਦਸੰਬਰ (ਸ.ਸ.ਸ.) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਅਪਣੇ ਵੰਡ-ਪਾਊ ਏਜੰਡੇ ਦੀ ਪੂਰਤੀ ਲਈ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਖਾਲੀ ਹੋਈ ਜਗ੍ਹਾ ਨੂੰ ਭਰਨ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵਰਗੇ ਨਵੇਂ ਸਹਿਯੋਗੀ ਲੱਭ ਲਏ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕੀਤੇ ਪ੍ਰਗਟਾਵੇ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਅਤੇ ਵੱਖ ਹੋਏ ਅਕਾਲੀ ਧੜੇ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਨੂੰ ਅੰਤਮ ਰੂਪ ਦੇ ਰਹੀ ਹੈ, ਬਾਰੇ ਟਿਪਣੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਭਾਰਤੀ ਜਨਤਾ ਪਾਰਟੀ ਦੇ ਵੰਡ-ਪਾਊ ਏਜੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਭਾਵ ਨੂੰ 2019 ਵਿਚ ਪੂਰੀ ਤਰ੍ਹਾਂ ਰੱਦ ਕਰ ਦਿਤਾ ਸੀ। ਭਾਜਪਾ ਨੇ ਅਪਣੇ ਕਿਸਾਨ ਵਿਰੋਧੀ ਏਜੰਡੇ ਵਿਚ ਅਕਾਲੀ ਦਲ ਦੀ ਵਰਤੋਂ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਲਈ ਕੀਤੀ, ਜਿਨ੍ਹਾਂ ਨੂੰ ਰੱਦ ਕਰਨ ਲਈ ਧਰਮ ਨਿਰਪੱਖ ਕਿਸਾਨ ਸੰਘਰਸ਼ ਨੇ ਮੋਦੀ ਨੂੰ ਮਜਬੂਰ ਕਰ ਦਿਤਾ। ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਕਾਨੂੰਨਾਂ ਦਾ ਜ਼ੋਰਦਾਰ ਸਮਰਥਨ ਕੀਤਾ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਨਾਪਾਕ ਲੋਕ ਵਿਰੋਧੀ ਮਨਸੂਬਿਆਂ ਨੂੰ ਲਾਗੂ ਕਰਨ ਲਈ ਇਸ ਦੇ ਪੱਕੇ ਏਜੰਟ ਵਜੋਂ ਕੰਮ ਕਰ ਰਹੇ ਹਨ।’’
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਦੀ ਮੂਲ ਸੰਸਥਾ ਆਰ.ਐਸ.ਐਸ. ਦੀ ਮਦਦ ਕਰਨ ਅਤੇ ਇਸ ਦੇ ਪੰਜਾਬ ਵਿੱਚ ਪੈਰ ਪਸਾਰਨ ਲਈ ਭਾਜਪਾ ਦੇ ਮੋਹਰੀ ਵਜੋਂ ਅਕਾਲੀ ਦਲ ਕੰਮ ਕਰਦਾ ਰਿਹਾ ਅਤੇ ਆਰ.ਐਸ.ਐਸ. ਵਲੋਂ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਨੂੰ ਵੀ ਵਿਗਾੜਨ ਦੀ ਹੱਦ ਤਕ ਕੋਸ਼ਿਸ਼ ਕੀਤੀ ਗਈ ਅਤੇ ਇਸ ਸੰਸਥਾ ਵਲੋਂ ਇਕ ਦਹਾਕਾ ਪਹਿਲਾਂ ਛਾਪਿਆ ਗਿਆ ਸਾਹਿਤ ਇਸ ਦੇ ਉਸੇ ਏਜੰਡੇ ਦਾ ਸਬੂਤ ਹੈ। ਅਕਾਲੀ ਦਲ ਨੇ ਕਦੇ ਵੀ ਇਸ ਦਾ ਵਿਰੋਧ ਨਹੀਂ ਕੀਤਾ।
ਚੰਨੀ ਨੇ ਕਿਹਾ ਕਿ ਅਕਾਲੀ ਦਲ ਨੇ ਦਹਾਕਿਆਂ ਤੋਂ ਸੰਘੀ ਢਾਂਚੇ ਦੇ ਹਮਾਇਤੀ ਹੋਣ ਦੇ ਬਾਵਜੂਦ ਭਾਜਪਾ ਦੀਆਂ ਕੇਂਦਰੀਕਰਨ ਅਤੇ ਸਭਿਆਚਾਰਕ ਸਮਰੂਪਤਾ ਦੀਆਂ ਨੀਤੀਆਂ ਨੂੰ ਪੂਰਾ ਸਮਰਥਨ ਦਿਤਾ। ਪੰਜਾਬ ਦੇ ਹਿੱਤ ਪਹਿਲਾਂ ਅਕਾਲੀ ਦਲ ਵਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਭਾਜਪਾ ਕੋਲ ਗਿਰਵੀ ਰੱਖੇ ਗਏ, ਜਿਨ੍ਹਾਂ 1996 ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ, ਜੋ ਸਿਰਫ਼ 13 ਦਿਨ ਚੱਲੀ ਸੀ, ਬਣਾਉਣ ਵਾਸਤੇ ਅਟਲ ਬਿਹਾਰੀ ਵਾਜਪਾਈ ਨੂੰ ਬਿਨਾਂ ਸ਼ਰਤ ਸਮਰਥਨ ਦੇ ਕੇ ਇਸ ਗਠਜੋੜ ਲਈ ਰਾਹ ਪੱਧਰਾ ਕੀਤਾ ਸੀ। ਬਾਦਲ ਨੇ ਬਿਨਾਂ ਸ਼ਰਤ ਸਮਰਥਨ ਦੇ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਸੀ। ਇਸ ਤਰ੍ਹਾਂ ਕਰ ਕੇ ਬਾਦਲ ਨੇ ਪੰਜਾਬ ਦਾ ਸੌਦਾ ਹੀ ਕੀਤਾ ਸੀ।
ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ, ਜੋ ਮੁੱਖ ਮੰਤਰੀ ਹੁੰਦਿਆਂ ਅਹਿਮ ਮੁੱਦਿਆਂ ’ਤੇ ਮੋਦੀ ਸਰਕਾਰ ਦਾ ਬਚਾਅ ਕਰਨ ਅਤੇ ਲੋਕ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਸਰਗਰਮ ਰਹੇ, ਹੁਣ ਇਸ ਖ਼ਤਰਨਾਕ ਭੂਮਿਕਾ ਨੂੰ ਨਿਭਾਉਣ ਲਈ ਤਿਆਰ-ਬਰ-ਤਿਆਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਣ ਤਕ ਭਾਜਪਾ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਨਿਭਾਈ ਗਈ ਭੂਮਿਕਾ ਨੂੰ ਵੇਖਦੇ ਹੋਏ ਇਸ ਵਿਚ ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿ ਉਹ ਭਾਜਪਾ ਦੇ ਸਹਿਯੋਗੀ ਵਜੋਂ ਸ੍ਰੋਮਣੀ ਅਕਾਲੀ ਦਲ ਦਾ ਬਦਲ ਬਣਨਗੇ।
 

SHARE ARTICLE

ਏਜੰਸੀ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement