
ਮਾਤਾ ਬਗਲਾਮੁਖੀ ਦੇ ਕੀਤੇ ਦਰਸ਼ਨ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੀ ਰਾਤ ਪਰਿਵਾਰ ਸਮੇਤ ਮਾਤਾ ਬਗਲਾਮੁਖੀ ਦੇ ਦਰਸ਼ਨਾਂ ਲਈ ਪਹੁੰਚੇ। ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਦੀਆਂ ਕੁਝ ਤਸਵੀਰਾਂ ਸੀਐਮ ਚੰਨੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ।
cm channi with family
ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾ: ਕਮਲਜੀਤ ਕੌਰ ਪੁੱਤਰ ਤੇ ਨੂੰਹ ਸਮੇਤ ਮਾਤਾ ਬਗਲਾਮੁਖੀ ਦੇ ਦਰਸ਼ਨਾਂ ਲਈ ਹਾਜ਼ਰ ਸਨ। ਇਸ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਸੀਐਮ ਚੰਨੀ ਨੇ ਲਿਖਿਆ, 'ਬੀਤੀ ਰਾਤ ਮਾਂ ਬਗਲਾਮੁਖੀ ਜੀ ਦੇ ਮੰਦਰ 'ਚ ਬਿਤਾਈ।
cm channi with family
ਮਾਂ ਬਗਲਾਮੁਖੀ ਜੀ ਦੇ ਦਰਸ਼ਨ ਕਰਕੇ ਮਨ ਨੂੰ ਸ਼ਾਂਤੀ ਮਿਲੀ। ਪੰਜਾਬ ਅਤੇ ਪੰਜਾਬੀਆਂ ਦੀ ਖੁਸ਼ਹਾਲੀ ਲਈ ਮਾਤਾ ਰਾਣੀ ਅੱਗੇ ਅਰਦਾਸ ਕੀਤੀ। ਦੱਸ ਦੇਈਏ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਵੀ ਸੀਐਮ ਚੰਨੀ ਬਗਲਾਮੁਖੀ ਮੰਦਰ ਦੇ ਦਰਸ਼ਨ ਕਰਦੇ ਰਹੇ ਹਨ ਅਤੇ ਅਕਸਰ ਉਹ ਪਰਿਵਾਰ ਸਮੇਤ ਦਰਸ਼ਨਾਂ ਲਈ ਪਹੁੰਚਦੇ ਹਨ।