ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ, ਨਾਮ ਚਰਚਾ ਘਰਾਂ ਦੀ ਵਧਾਈ ਸੁਰੱਖਿਆ
Published : Dec 5, 2021, 9:49 am IST
Updated : Dec 5, 2021, 9:49 am IST
SHARE ARTICLE
 High alert in Punjab after Dera lover's murder
High alert in Punjab after Dera lover's murder

ਬੇਅਦਬੀ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਪੇ੍ਰਮੀਆਂ ਦੀ ਸੁਰੱਖਿਆ ’ਚ ਵਾਧਾ : ਡੀਐਸਪੀ

 

ਕੋਟਕਪੂਰਾ  (ਗੁਰਿੰਦਰ ਸਿੰਘ) : ਪਿੰਡ ਭੂੰਦੜ ਵਿਖੇ ਡੇਰਾ ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿਤਾ ਗਿਆ ਹੈ, ਕਤਲ ਤੋਂ ਬਾਅਦ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਸਥਾਨਕ ਡੇਰਾ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਪੂਰੀ ਰਾਤ ਪੁਲਿਸ ਤਾਇਨਾਤ ਰਹੀ। ਪੁਲਿਸ ਦੀ ਇਹ ਮੁਸ਼ਤੈਦੀ ਕੋਟਕਪੂਰਾ, ਫ਼ਰੀਦਕੋਟ ਅਤੇ ਬਠਿੰਡਾ ’ਚ ਜ਼ਿਆਦਾ ਵੇਖਣ ਨੂੰ ਮਿਲੀ, ਸਥਾਨਕ ਨਾਮ ਚਰਚਾ ਘਰ ਅਤੇ ਮੈਜਿਕ ਸੁਪਰ ਪੁਆਇੰਟ ਅੱਗੇ ਅੱਜ ਪੁਲਿਸ ਦਾ ਸਖ਼ਤ ਪਹਿਰਾ ਵੇਖਿਆ ਗਿਆ, ਕਿਉਂਕਿ ਡੇਰਾ ਸਿਰਸਾ ਨੂੰ ਲੈ ਕੇ ਜ਼ਿਆਦਾਤਰ ਵਿਵਾਦ ਇਨ੍ਹਾਂ ਇਲਾਕਿਆਂ ’ਚ ਹੀ ਹੁੰਦੇ ਰਹੇ ਹਨ। 

 High alert in Punjab after Dera lover's murder High alert in Punjab after Dera lover's murder

ਜ਼ਿਕਰਯੋਗ ਹੈ ਕਿ ਪੁਲਿਸ ਨੇ 2015 ’ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫ਼ਰੀਦਕੋਟ) ਦੇ ਗੁਰਦਵਾਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਦੇ ਮਾਮਲੇ ਵਿਚ ਛੇ ਡੇਰਾ ਪ੍ਰੇਮੀਆਂ ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ ਨੂੰ ਨਾਮਜ਼ਦ ਕੀਤਾ ਸੀ। ਇਹ ਸਾਰੇ ਹੁਣ ਜ਼ਮਾਨਤ ’ਤੇ ਬਾਹਰ ਹਨ। ਭਾਵੇਂ ਉਨ੍ਹਾਂ ਨੂੰ ਪਹਿਲਾਂ ਹੀ ਪੁਲਿਸ ਵਲੋਂ ਸੁਰੱਖਿਆ ਮੁਹਈਆ ਕਰਵਾਈ ਗਈ ਹੈ ਪਰ ਉਸ ਨੂੰ ਹੋਰ ਸਖ਼ਤ ਕੀਤਾ ਗਿਆ ਹੈ। ਪੁਲਿਸ ਨੇ ਪੰਜਾਬ ਦੇ ਸਾਰੇ ਨਾਮ ਚਰਚਾ ਘਰਾਂ ਦੇ ਬਾਹਰ ਪੁਲਿਸ ਦਾ ਪਹਿਰਾ ਹੋਰ ਸਖ਼ਤ ਕਰ ਦਿਤਾ ਹੈ।

 High alert in Punjab after Dera lover's murder High alert in Punjab after Dera lover's murder

ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਦੇਰ ਰਾਤ ਸੀਨੀਅਰ ਪੁਲੀਸ ਅਧਿਕਾਰੀਆਂ ਵਲੋਂ ਨਿੱਜੀ ਤੌਰ ’ਤੇ ਜਾਇਜ਼ਾ ਵੀ ਲਿਆ ਗਿਆ। ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਨੂੰ ਆਮ ਡੇਰਾ ਪ੍ਰੇਮੀਆਂ ਅਤੇ ਖਾਸ ਕਰ ਕੇ ਵਿਵਾਦਾਂ ’ਚ ਘਿਰੇ ਡੇਰਾ ਪ੍ਰੇਮੀਆਂ ਦੇ ਘਰਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿਤੇ ਗਏ ਹਨ। ਰਮਨਦੀਪ ਸਿੰਘ ਭੁੱਲਰ ਡੀਐਸਪੀ ਕੋਟਕਪੂਰਾ ਨੇ ਦਸਿਆ ਕਿ ਬੇਅਦਬੀ ਕਾਂਡ ’ਚ ਨਾਮਜ਼ਦ ਡੇਰਾ ਪ੍ਰੇਮੀਆਂ ਨੂੰ ਪਹਿਲਾਂ ਹੀ ਸੁਰੱਖਿਆ ਮੁਹਈਆ ਕਰਵਾਈ ਗਈ ਹੈ ਪਰ ਹੁਣ ਹਾਈ ਅਲਰਟ ਦੇ ਚਲਦਿਆਂ ਇਨ੍ਹਾਂ ਦੇ ਰਿਹਾਇਸ਼ੀ ਇਲਾਕੇ ਦੇ ਆਸ-ਪਾਸ ਵੀ ਸਖ਼ਤ ਨਿਗਰਾਨੀ ਕਰ ਦਿਤੀ ਗਈ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਪ੍ਰਦੀਪ ਕਲੇਰ, ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿਤਾ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement