ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਗੈਸਟ ਟੀਚਰਾਂ ਨਾਲ ਧਰਨੇ 'ਚ ਬੈਠੇ ਨਵਜੋਤ ਸਿੱਧੂ
Published : Dec 5, 2021, 1:29 pm IST
Updated : Dec 5, 2021, 2:47 pm IST
SHARE ARTICLE
Navjot Sidhu
Navjot Sidhu

ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ

 

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅੱਜ ਗੈਸਟ ਟੀਚਰਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਇਹ ਧਰਨਾ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਇਸ ਧਰਨੇ ’ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ ਹਨ।

Navjot SidhuNavjot Sidhu

 

ਇਸ ਸਬੰਧੀ ਉਨ੍ਹਾਂ ਵੱਲੋਂ ਟਵੀਟ ਵੀ ਕੀਤੇ ਗਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਦਿੱਲੀ ਸਿੱਖਿਆ ਮਾਡਲ ਕੰਟਰੈਕਟ ਮਾਡਲ ਹੈ…ਦਿੱਲੀ ਸਰਕਾਰ ਕੋਲ 1031 ਸਕੂਲ ਹਨ ਜਦੋਂ ਕਿ ਸਿਰਫ਼ 196 ਸਕੂਲਾਂ ਵਿਚ ਪ੍ਰਿੰਸੀਪਲ ਹਨ… 45% ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹਨ ਅਤੇ  22,000 ਗੈਸਟ ਟੀਚਰਾਂ ਵੱਲੋਂ ਹਰ 15 ਦਿਨਾਂ ਬਾਅਦ ਠੇਕੇ ਦੇ ਨਵੀਨੀਕਰਨ ਨਾਲ ਦਿਹਾੜੀ ‘ਤੇ ਸਕੂਲ ਚਲਾਏ ਜਾ ਰਹੇ ਹਨ।

Navjot SidhuNavjot Sidhu

 

ਗੈਸਟ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਕੇਜਰੀਵਾਲ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਗੈਸਟ ਅਧਿਆਪਕਾਂ ਵਲੋਂ ਵੀ ਸਿੱਧੂ ਦਾ ਪੂਰਾ ਸਾਥ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਤਾਂ ਬਹੁਤ ਭਾਸ਼ਣ ਦੇ ਰਹੇ ਸੀ, ਪਰ ਉਨ੍ਹਾਂ ਨੂੰ ਆਪਣੇ ਰਾਜ ਦਾ ਕੁਝ ਨਹੀਂ ਪਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement