ਰਾਘਵ ਚੱਢਾ ਨੇ ਚਮਕੌਰ ਸਾਹਿਬ 'ਚ ਚਲ ਰਹੇ ਗ਼ੈਰ ਕਾਨੂੰਨੀ ਰੇਤ ਮਾਈਨਿੰਗ ਦਾ ਕੀਤਾ ਪਰਦਾਫ਼ਾਸ਼
Published : Dec 5, 2021, 7:16 am IST
Updated : Dec 5, 2021, 7:16 am IST
SHARE ARTICLE
IMAGE
IMAGE

ਰਾਘਵ ਚੱਢਾ ਨੇ ਚਮਕੌਰ ਸਾਹਿਬ 'ਚ ਚਲ ਰਹੇ ਗ਼ੈਰ ਕਾਨੂੰਨੀ ਰੇਤ ਮਾਈਨਿੰਗ ਦਾ ਕੀਤਾ ਪਰਦਾਫ਼ਾਸ਼

 

ਬੇਲਾ ਬਹਿਰਾਮਪੁਰ ਬੇਟ, 4 ਦਸੰਬਰ (ਗੁਰਮੁੱਖ ਸਿੰਘ ਸਲਾਹਪੁਰੀ, ਪਰਵਿੰਦਰ ਸਿੰਘ ਸੰਧੂ) :  ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਖੇਤਰ ਚਮਕੌਰ ਸਾਹਿਬ ਵਿਚ ਚਲ ਰਹੇ ਰੇਤ ਮਾਫ਼ੀਆ ਦੇ ਗ਼ੈਰ ਕਾਨੂੰਨੀ ਕਾਰੋਬਾਰ ਦਾ ਮੀਡੀਆ ਸਾਹਮਣੇ ਪਰਦਾਫਾਸ਼ ਕੀਤਾ | ਸਨਿਚਰਵਾਰ ਨੂੰ  ਚੱਢਾ ਚਮਕੌਰ ਸਾਹਿਬ ਵਿਧਾਨ ਸਭਾ ਦੇ ਜ਼ਿੰਦਾਪੁਰ ਪਿੰਡ ਪਹੁੰਚੇ ਅਤੇ ਬਹੁਤ ਦਿਨਾਂ ਤੋਂ ਬੇਰੋਕ-ਟੋਕ ਚਲ ਰਹੀ ਰੇਤ ਮਾਫ਼ੀਆ ਦੀ ਖੱਡ 'ਤੇ ਛਾਪਾ ਮਾਰਿਆ |
ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਸਰਪ੍ਰਸਤੀ ਵਿਚ ਹੀ ਰੇਤ ਮਾਫ਼ੀਆ ਖ਼ੁਦ ਉਨ੍ਹਾਂ ਦੇ ਖੇਤਰ ਵਿਚ ਕਾਰੋਬਾਰ ਚਲਾ ਰਿਹਾ ਹੈ | ਚੱਢਾ ਨੇ ਮੁੱਖ ਮੰਤਰੀ ਚੰਨੀ 'ਤੇ ਗ਼ਲਤ ਤਰੀਕੇ ਨਾਲ ਜੰਗਲਾਤ ਵਿਭਾਗ ਦੇ ਅਧਿਕਾਰੀ ਦੀ ਬਦਲੀ ਕਰਨ ਦਾ ਦੋਸ਼ ਲਾਇਆ
ਅਤੇ
 ਕਿਹਾ ਕਿ 22 ਨਵੰਬਰ 2021 ਨੂੰ  ਜੰਗਲਾਤ ਵਿਭਾਗ ਦੇ ਅਧਿਕਾਰੀ ਰਾਜਵੰਸ਼ ਸਿੰਘ ਨੇ ਇਥੋਂ ਦੇ ਐਸ.ਐਚ.ਓ ਅਤੇ ਤਹਿਸੀਲਦਾਰ ਨੂੰ  ਚਿੱਠੀ ਲਿਖੀ ਸੀ ਕਿ ਜਿੰਦਾਪੁਰ ਪਿੰਡ ਦਾ ਇਹ ਖੇਤਰ 'ਜੰਗਲ ਸੁਰੱਖਿਆ ਕਾਨੂੰਨ'  ਅਧੀਨ ਆਉਂਦਾ ਹੈ ਅਤੇ ਇਥੇ ਖਣਨ ਸਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਸਕਦੀ | ਚਿੱਠੀ ਲਿਖਣ ਦੇ ਅਗਲੇ ਹੀ ਦਿਨ 23 ਨਵੰਬਰ ਨੂੰ  ਚੰਨੀ ਸਰਕਾਰ ਨੇ ਉਲਟਾ ਉਸ ਇਮਾਨਦਾਰ ਜੰਗਲਾਤ ਅਧਿਕਾਰੀ ਦੀ ਬਦਲੀ ਕਰ ਦਿਤੀ | ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਰੇਤ ਮਾਫ਼ੀਆ ਉਨ੍ਹਾਂ ਦੀ ਸਰਪ੍ਰਸਤੀ ਵਿਚ ਕੰਮ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਚੰਨੀ ਰੇਤ ਮਾਫ਼ੀਆ ਨਾਲ ਮਿਲੇ ਹੋਏ ਹਨ | ਉਨ੍ਹਾਂ ਕਿਹਾ ਕਿ ਇਥੋਂ ਰੋਜ਼ ਲਗਭਗ 800 ਤੋਂ 1000 ਟਰੱਕ ਰੇਤ ਦੇ ਗ਼ੈਰ ਕਾਨੂੰਨੀ ਢੰਗ ਨਾਲ ਕੱਢੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜੰਗਲਾਤ ਅਧਿਕਾਰੀ ਨੇ ਅਪਣੀ ਚਿੱਠੀ 'ਚ ਕਿਹਾ ਸੀ ਕਿ ਇਹ ਜ਼ਮੀਨ ਜੰਗਲਾਤ ਵਿਭਾਗ ਦੀ ਹੈ ਅਤੇ ਇਥੋਂ ਰੇਤ ਨਹੀਂ ਕਢਿਆ ਜਾ ਸਕਦਾ, ਪਰ ਮਾਫ਼ੀਆ ਵਲੋਂ ਗ਼ੈਰ ਕਾਨੂੰਨੀ ਢੰਗ ਨਾਲ ਰੇਤ ਕਢਿਆ ਜਾ ਰਿਹਾ ਹੈ ਅਤੇ ਜੰਗਲਾਤ ਵਿਭਾਗ ਵਲੋਂ ਲਾਏ ਦਰਖ਼ਤਾਂ ਨੂੰ  ਬਰਬਾਦ ਕਰ ਦਿਤਾ ਗਿਆ ਹੈ, ਜਦਕਿ ਪ੍ਰਸ਼ਾਸਨ ਗਹਿਰੀ ਨੀਂਦ ਵਿਚ ਸੁੱਤਾ ਪਿਆ ਹੈ |
ਉਨ੍ਹਾਂ ਮੁੱਖ ਮੰਤਰੀ ਨੂੰ  ਸਵਾਲ ਕਰਦਿਆਂ ਕਿਹਾ ਕਿ ਚੰਨੀ ਦੱਸਣ ਕਿ ਕਿੰਨੇ ਸਮੇਂ ਤੋਂ ਇਥੇ ਗ਼ੈਰ ਕਾਨੂੰਨੀ ਢੰਗ ਨਾਲ ਰੇਤਾ ਕਢਿਆ ਜਾ ਰਿਹਾ ਹੈ? ਇਸ ਦਾ ਕਿੰਨਾ ਹਿੱਸਾ ਉਨ੍ਹਾਂ ਕੋਲ ਜਾਂਦਾ ਹੈ? ਅਜਿਹੇ ਕਿੰਨੇ ਮਾਫ਼ੀਆ ਸਥਾਨ ਚਮਕੌਰ ਸਾਹਿਬ ਤੇ ਪੂਰੇ ਪੰਜਾਬ 'ਚ ਹਨ? ਮਾਫ਼ੀਆ ਨਾਲ ਉਨ੍ਹਾਂ ਦੀ ਕੀ ਸੌਦੇਬਾਜ਼ੀ ਹੈ?
ਉਨ੍ਹਾਂ ਸ਼ਾਇਰਾਨਾ ਅੰਦਾਜ਼ ਵਿਚ ਮੁੱਖ ਮੰਤਰੀ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ, ''ਤੂੰ ਇਧਰ-ਉਧਰ ਕੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਲਾ ਕਿਉਂ ਲੂਟਾ? ਹਮੇਂ ਰਹਿਜ਼ਨੋਂ ਸੇ ਗਿਲਾ ਨਹੀਂ, ਯੇ ਤੇਰੀ ਰਹਿਬਰੀ ਦਾ ਸਵਾਲ ਹੈ |'' ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਝੂਠ ਬੋਲਦੇ ਹਨ ਕਿ ਪੂਰੇ ਪੰਜਾਬ 'ਚ 5 ਰੁਪਏ ਪ੍ਰਤੀ ਫ਼ੁੱਟ ਰੇਤਾ ਮਿਲਦਾ ਹੈ | ਜਦਕਿ ਸਚਾਈ ਇਹ ਹੈ ਕਿ ਰੇਤ ਮਾਫ਼ੀਆ ਕਾਰਨ ਲੋਕਾਂ ਨੂੰ  25 ਤੋਂ 40 ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਖ਼ਰੀਦਣਾ ਪੈ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਰੇਤ ਮਾਫ਼ੀਆ ਨੂੰ  ਵੇਖ ਕੇ ਲਗਦਾ ਹੈ ਕਿ ਦੁੱਧ ਦੀ ਰਾਖੀ ਬਿੱਲੀ ਕਰ ਰਹੀ ਹੈ |
ਚੱਢਾ ਨੇ ਕਿਹਾ ਕਿ ਚੰਗੇ ਸਕੂਲ, ਚੰਗੇ ਹਸਪਤਾਲ ਬਣਾਉਣ ਅਤੇ ਲੋਕਾਂ ਨੂੰ  ਵਿਸ਼ਵ ਪਧਰੀ ਸੇਵਾਵਾਂ ਦੇਣਾ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਦਾ ਵਿਕਾਸ ਮਾਡਲ ਹੈ | ਜਦਕਿ ਰੇਤ ਮਾਫ਼ੀਆ ਅਤੇ ਨਸ਼ਾ ਮਾਫ਼ੀਆ ਕਾਂਗਰਸ ਸਰਕਾਰ ਦਾ ਵਿਕਾਸ ਮਾਡਲ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਲਗਭਗ 20 ਹਜ਼ਾਰ ਕਰੋੜ ਰੁਪਏ ਦਾ ਰੇਤ ਮਾਫ਼ੀਆ ਦਾ ਕਾਰੋਬਾਰ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਮਾਫ਼ੀਆ ਨੂੰ  ਖ਼ਤਮ ਕਰ ਕੇ ਉਸੇ ਪੈਸੇ ਨਾਲ ਪੰਜਾਬ ਦੀਆਂ ਔਰਤਾਂ ਨੂੰ  1000 ਰੁਪਏ ਭੱਤਾ ਦੇਵੇਗੀ ਅਤੇ ਲੋਕਾਂ ਨੂੰ  ਮੁਫ਼ਤ 'ਚ ਵਿਸ਼ਵ ਪਧਰੀ ਸਿਖਿਆ ਅਤੇ ਇਲਾਜ ਸੇਵਾ ਪ੍ਰਦਾਨ ਕਰੇਗੀ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਐਡਵੋਕੇਟ ਦਿਨੇਸ਼ ਚੱਢਾ ਵੀ ਮੌਜੂਦ ਸਨ |

 

SHARE ARTICLE

ਏਜੰਸੀ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement