ਲੌਂਗੋਵਾਲ ’ਚ ਪਤਨੀ ਤੇ ਸਾਲੇ ਤੋਂ ਦੁਖ਼ੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸੀ ਹੱਡਬੀਤੀ
Published : Dec 5, 2022, 4:06 pm IST
Updated : Dec 5, 2022, 4:06 pm IST
SHARE ARTICLE
A man who was unhappy with his wife and brother-in-law committed suicide in Longowal
A man who was unhappy with his wife and brother-in-law committed suicide in Longowal

ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ

 

ਲੌਂਗੋਵਾਲ: ਸੰਗਰੂਰ ਦੇ ਲੌਂਗੋਵਾਲ 'ਚ ਇਕ ਵਿਅਕਤੀ ਵੱਲੋਂ ਪਤਨੀ ਅਤੇ ਸਾਲੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜਸਵੀਰ ਸਿੰਘ ਦੀ ਮਾਤਾ ਗੁਰਮੇਲ ਕੌਰ ਨੇ ਪੁਲਿਸ ਨੂੰ ਦਰਜ ਕਰਵਾਏ ਆਪਣੇ ਬਿਆਨਾਂ ’ਚ ਦੋਸ਼ ਲਾਇਆ ਹੈ ਕਿ ਮੇਰੇ ਪੁੱਤਰ ਨੇ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ। ਮੇਰੇ ਇਕਲੌਤੇ ਪੁੱਤ ਜਸਵੀਰ ਸਿੰਘ ਦੀ ਪਤਨੀ ਸਿਮਰਨਜੀਤ ਕੌਰ ਆਪਣੇ ਪੇਕੇ ਪਰਿਵਾਰ ਦੇ ਕਹਿਣ ’ਤੇ ਹਮੇਸ਼ਾ ਹੀ ਉਸ ਨਾਲ ਲੜਾਈ-ਝਗੜਾ ਕਰਦੀ ਰਹਿੰਦੀ ਸੀ। 

ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਿਆ ਤੇ ਸ਼ਰਾਬ ਪੀਣ ਦਾ ਆਦੀ ਹੋ ਗਿਆ, ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਲੰਘੇ ਦਿਨੀਂ ਜਸਵੀਰ ਸਿੰਘ ਦੀ ਸਿਮਰਨਜੀਤ ਕੌਰ ਅਤੇ ਉਸ ਦੇ ਸਾਲੇ ਰਵਿੰਦਰ ਸਿੰਘ ਉਰਫ ਬਿੰਨੀ ਵਾਸੀ ਸੰਗਰੂਰ ਅਤੇ ਉਸ ਦੇ ਨਾਲ ਆਏ ਇਕ ਅਣਪਛਾਤੇ ਵਿਆਕਤੀ ਨੇ ਲੜਾਈ-ਝਗੜਾ ਅਤੇ ਮਾਰਕੁੱਟ ਕੀਤੀ। ਜਿਸ ਤੋਂ ਬਾਅਦ ਜਸਵੀਰ ਸਿੰਘ ਬਿਨਾਂ ਕੁੱਝ ਕਹੇ ਘਰੋਂ ਚਲਾ ਗਿਆ। 

ਇਸ ਦੌਰਾਨ ਜਸਵੀਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਕਰ ਦਿੱਤੀ, ਜਿਸ ’ਚ ਉਸ ਨੇ ਆਪਣੇ ਨਾਲ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਵਾਂਗ ਹੀ ਅੱਜ ਵੀ ਮੇਰਾ ਸਾਲਾ ਰਵਿੰਦਰ ਸਿੰਘ ਆਪਣੇ ਦੋਸਤ ਨਾਲ ਇੱਥੇ ਆਇਆ ਹੋਇਆ ਸੀ। ਇਨ੍ਹਾਂ ਤਿੰਨਾਂ ਜਣਿਆਂ ਵੱਲੋਂ ਪਹਿਲਾਂ ਤੋਂ ਹੀ ਘੜੀ-ਮਿਥੀ ਸਾਜਿਸ਼ ਤਹਿਤ ਰਲ-ਮਿਲ ਕੇ ਮੇਰੀ ਮਾਰਕੁੱਟ ਕੀਤੀ ਹੈ, ਮੈਂ ਇਨ੍ਹਾਂ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਰਿਹਾ ਹਾਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement