ਸੇਬ ਚੋਰੀ ਮਾਮਲਾ: ਮਾਲਕ ਦੇ  ਨੁਕਸਾਨ ਦੀ ਸਮਾਜ ਸੇਵੀਆਂ ਨੇ ਕੀਤੀ ਭਰਪਾਈ
Published : Dec 5, 2022, 4:05 pm IST
Updated : Dec 5, 2022, 4:05 pm IST
SHARE ARTICLE
Punjabi News
Punjabi News

ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਥਿਤ 10 ਚੋਰਾਂ ਨੂੰ ਕੀਤਾ ਗ੍ਰਿਫ਼ਤਾਰ

ਸੇਬ ਮਾਲਕ ਨੂੰ ਦਿੱਤਾ 9 ਲੱਖ 12 ਹਜ਼ਾਰ ਦਾ ਚੈੱਕ 

ਸ੍ਰੀ ਫ਼ਤਹਿਗੜ੍ਹ ਸਾਹਿਬ : ਤਿੰਨ ਦਿਨ ਪਹਿਲਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਬਾਂ ਦਾ ਭਰਿਆ ਟਰੱਕ ਪਲਟਣ ਮਗਰੋਂ ਸੇਬ ਚੋਰੀ ਕਰਨ ਦੀ ਘਟਨਾ ਨੇ ਜਿੱਥੇ ਸਮੁੱਚੇ ਪੰਜਾਬੀਆਂ ਨੂੰ ਬਦਨਾਮ ਕੀਤਾ ਸੀ ਉਥੇ ਹੀ ਪੁਲਿਸ ਨੇ ਸੇਬ ਚੋਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ। ਹੁਣ ਪੁਲਿਸ ਨੇ 10 ਵਿਅਕਤੀਆਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਉਥੇ ਹੀ ਪੰਜਾਬੀਆਂ ਦੀ ਸ਼ਾਨ ਬਰਕਰਾਰ ਰੱਖਣ ਅਤੇ ਇਨਸਾਨੀਅਤ ਦਾ ਸਬੂਤ ਦਿੰਦੇ ਹੋਏ ਸਮਾਜ ਸੇਵੀਆਂ ਨੇ ਚੰਗਾ ਉਪਰਾਲਾ ਕੀਤਾ। 

ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਐਸ ਐਸ ਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੇ 10 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਅਜਿਹੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਥੇ ਹੀ ਐਸਐਸਪੀ ਨੇ ਦੱਸਿਆ ਕਿ ਸੇਬਾਂ ਦੇ ਮਾਲਕ ਦਾ 9 ਲੱਖ 12 ਹਜ਼ਾਰ ਰੁਪਏ ਨੁਕਸਾਨ ਹੋਇਆ ਸੀ ਅਤੇ ਇਸ ਰਕਮ ਦਾ ਚੈੱਕ ਮਾਲਕ ਨੂੰ ਦੇ ਦਿੱਤਾ ਗਿਆ ਹੈ। 

ਸੇਬਾਂ ਦੇ ਮਾਲਕ ਦੀ ਮਦਦ ਕਰਨ ਵਾਲੇ ਸਮਾਜ ਸੇਵਕਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਸੇਬ ਚੋਰੀ ਕਰਨ ਦੀ ਵੀਡਿਓ ਦੇਖੀ ਤਾਂ ਮਨ ਨੂੰ ਧੱਕਾ ਲੱਗਿਆ। ਪੰਜਾਬੀ ਅਤੇ ਪੰਜਾਬੀਅਤ ਬਦਨਾਮ ਹੋਏ। ਇਸ ਕਰ ਕੇ ਉਨ੍ਹਾਂ ਨੇ ਮਦਦ ਕਰਨ ਦਾ ਮਨ ਬਣਾਇਆ ਅਤੇ ਇਹ ਚੈਕ ਦਿੱਤਾ। ਮਦਦ ਕਰਨ ਵਾਲੇ ਨੌਜਵਾਨ ਸਮਾਜਸੇਵੀਆਂ ਦ‍ਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਕੀਲਾਂ ਵਲੋਂ ਵਿਸ਼ੇਸ਼ ਤੌਰ 'ਤੇ ਸਮਮਾਨ ਕੀਤਾ ਗਿਆ। ਐਡਵੋਕੇਟ ਬੀ.ਐਮ  ਸਿੰਘ ਨੇ ਕਿਹਾ ਕਿ ਸੇਬ ਚੋਰੀ ਕਰਨ ਵਾਲੇ ਮਾੜੇ ਲੋਕਾਂ ਨੂੰ ਅਜਿਹੇ ਲੋਕਾਂ  ਤੋਂ ਨਸੀਹਤ ਲੈਣੀ ਚਾਹੀਦੀ ਹੈ। 

ਚੋਰੀ ਹੋਈਆਂ ਸੇਬਾਂ ਦੀਆਂ ਪੇਟੀਆਂ ਦੇ ਮਾਲਕ ਨੇ ਕਿਹਾ ਕਿ ਜਦੋਂ ਡਰਾਈਵਰ ਨੇ ਫੋਨ ਕਰ ਕੇ ਕਿਹਾ ਕਿ ਪੰਜਾਬ ਅੰਦਰ ਸੇਬ ਦੀਆਂ ਪੇਟੀਆਂ ਚੋਰੀ ਹੋਈਆਂ ਹਨ ਤਾਂ ਉਸ ਨੂੰ ਯਕੀਨ ਨਹੀਂ ਹੋ ਰਿਹਾ ਸੀ। ਹੁਣ ਜਿਹੜੀ ਮਦਦ ਪੰਜਾਬੀਆਂ ਨੇ ਅੱਗੇ ਆ ਕੇ ਕੀਤੀ ਹੈ ਉਹ ਇਸ ਲਈ ਹਮੇਸ਼ਾ ਧੰਨਵਾਦੀ ਰਹਿਣਗੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰ ਵਾਲੇ ਹੋਏ ਪਏ ਬੇਹੱਦ ਪਰੇਸ਼ਾਨ

16 Feb 2025 12:09 PM

ਅਮਰੀਕਾ ਤੋਂ ਪਰਤੇ ਨੌਜਵਾਨ ਢਕ ਰਹੇ ਆਪਣੇ ਮੂੰਹ, ਪੁਲਿਸ ਦੀਆਂ ਗੱਡੀਆਂ 'ਚ ਬੈਠੇ ਦਿਖਾਈ ਦਿੱਤੇ ਨੌਜਵਾਨ

16 Feb 2025 12:04 PM

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM
Advertisement