ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਕ ਹਫ਼ਤੇ ’ਚ ਮੰਗੀ ਰਿਪੋਰਟ
ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਅਤੇ ਵਿਜੀਲੈਂਸ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੇਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਫਿਲਹਾਲ ਸੁੰਦਰ ਸ਼ਾਮ ਅਰੋੜਾ ਨੂੰ ਰਾਹਤ ਨਹੀਂ ਦਿੱਤੀ ਹੈ। ਸਰਕਾਰ ਦੇ ਵਕੀਲ ਨੇ ਜਵਾਬ ਦੇਣ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ, ਇਸ ਮਗਰੋਂ ਅਦਾਲਤ ਨੇ ਸਰਕਾਰ ਨੂੰ ਸਟੇਟਸ ਰਿਪੋਰਟ ਦੇਣ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ।