ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਕੋਲੋਂ ਮੰਗੇ ਪਾਸਪੋਰਟ
Published : Dec 5, 2022, 4:56 pm IST
Updated : Dec 5, 2022, 4:56 pm IST
SHARE ARTICLE
The Shiromani Committee asked for passports from the party going to Pakistan on the occasion of Khalsa Sajna Divas
The Shiromani Committee asked for passports from the party going to Pakistan on the occasion of Khalsa Sajna Divas

ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪ੍ਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।
 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement