Amritsar News : ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ
Amritsar News : ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਹਰ ਸੇਵਾਦਾਰ ਦੀ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ। ਇਸ ਦੌਰਾਨ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨੂੰ ਫੜ੍ਹ ਲਿਆ ਗਿਆ, ਜਿਸ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ। ਇਸ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।
ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ 'ਤੇ ਲਾਉਣੀ ਕੋਈ ਸੌਖੀ ਗੱਲ ਨਹੀਂ।
— Sukhbir Singh Badal (@officeofssbadal) December 5, 2024
ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ… pic.twitter.com/3x7FB93cuJ
ਉਨ੍ਹਾਂ ਨੇ ਅੱਜ ਇਸ ਸਬੰਧੀ ਸੋਸ਼ਲ਼ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ। ਜਿਸ ’ਚ ਸੁਖਬੀਰ ਸਿੰਘ ਬਾਦਲ ਨੇ ਪੋਸਟ ਲਿਖਕੇ ਕਿਹਾ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ. ਐਸ.ਆਈ . ਜਸਵੀਰ ਸਿੰਘ ਅਤੇ ਏ. ਐਸ.ਆਈ . ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।
(For more news apart from Sukhbir Singh Badal shared a post on social media after the attack News in Punjabi, stay tuned to Rozana Spokesman)