Moga News : ਮੋਗਾ ’ਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

By : BALJINDERK

Published : Dec 5, 2024, 2:27 pm IST
Updated : Dec 5, 2024, 2:27 pm IST
SHARE ARTICLE
ਡਾ. ਸੁਖਮੀਤ ਮਿਨਹਾਂਸ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਸੀਨੇ 'ਤੇ ਝੰਡਾ ਲਗਾਉਣ ਦੀ ਰਸਮ ਅਦਾ ਕਰਦੇ ਹੋਏ
ਡਾ. ਸੁਖਮੀਤ ਮਿਨਹਾਂਸ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਸੀਨੇ 'ਤੇ ਝੰਡਾ ਲਗਾਉਣ ਦੀ ਰਸਮ ਅਦਾ ਕਰਦੇ ਹੋਏ

Moga News : ਜ਼ਿਲ੍ਹਾ ਸੈਨਿਕ ਬੋਰਡ ਤਰਫ਼ੋਂ ਰਿਟ. ਕਰਨਲ ਲੈਫਟੀਨੈਂਟ ਡਾ. ਸੁਖਮੀਤ ਮਿਨਹਾਂਸ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਲਗਾਇਆ ਝੰਡਾ

Moga News in punjbai : ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਨਾਇਆ ਗਿਆ। ਇਸ ਸਮੇਂ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਤਰਫ਼ੋਂ ਰਿਟ. ਕਰਨਲ ਲੈਫਟੀਨੈਂਟ ਡਾ. ਸੁਖਮੀਤ ਮਿਨਹਾਂਸ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਸੀਨੇ 'ਤੇ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਲਗਭਗ 26 ਨਾਨ ਪੈਨਸ਼ਨਰ/ਸਾਬਕਾ ਸੈਨਿਕ ਅਤੇ ਵਿਧਵਾਵਾਂ ਨੂੰ 20-20 ਹਜ਼ਾਰ ਦੇ ਚੈੱਕ ਦਿੱਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿੰਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਕੱਲ੍ਹ ਵਾਸਤੇ ਕੁਰਬਾਨ ਕੀਤਾ ।ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ।

1

ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ਼ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜੋ ਕਿ ਨਾ ਭੁੱਲਣ ਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ।

ਉਨ੍ਹਾ ਕਿਹਾ ਕਿ ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ।ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਹਮਦਰਦੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। ਦਾਨ ਵਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇਅ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ  ਨੇ ਇਸ ਝੰਡਾ ਦਿਵਸ ਤੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ/ਕਾਲਜਾਂ, ਹਸਪਤਾਲਾਂ, ਵਿਭਾਗਾਂ ਅਤੇ ਸੰਸਥਾਵਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਾਲਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ।ਇਸ ਮੌਕੇ ਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਦੇ ਕਰਮਚਾਰੀ ਵੀ ਹਾਜ਼ਰ ਸਨ ।

(For more news apart from Armed Forces Flag Day celebrated News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement