Punjab News: ਪਿੰਡ ਲੇਲੇਵਾਲਾ 'ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, SHO's ਸਮੇਤ ਕਈ ਕਿਸਾਨ ਜ਼ਖ਼ਮੀ
Published : Dec 5, 2024, 9:31 am IST
Updated : Dec 5, 2024, 9:31 am IST
SHARE ARTICLE
Clash between police and farmers in Lelewala village, many farmers including SHO's injured
Clash between police and farmers in Lelewala village, many farmers including SHO's injured

Punjab News: ਝੜਪ ਦੌਰਾਨ ਕਈ 3 ਐਸਐਚਓ ਤੇ ਕਈ ਕਿਸਾਨਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ

 

Punjab News: ਦੇਰ ਰਾਤ ਮਾਨਸਾ ਦੇ ਪਿੰਡ ਲੇਲੇਵਾਲਾ 'ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਝੜਪ ਦੌਰਾਨ ਕਈ 3 ਐਸਐਚਓ ਤੇ ਕਈ ਕਿਸਾਨਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ।  ਦੇਰ ਰਾਤ ਕਿਸਾਨਾਂ ਨੂੰ ਪਿੰਡ ਲੇਲੇਵਾਲਾ ਪਹੁੰਚਣ ਤੋਂ ਰੋਕਣ ਮਗਰੋਂ ਇਹ ਵਿਵਾਦ ਸ਼ੁਰੂ ਹੋਇਆ। ਝੜਪ ਵਿੱਚ ਐਸਐਚਓ ਭੀਖੀ ਦੇ ਦੋਵੇਂ ਹੱਥ ਫਰੈਕਚਰ ਹੋਣ ਦੀ ਵੀ ਖ਼ਬਰ ਹੈ।

ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਖੇਤਾਂ ਹੇਠੋਂ ਲੰਘ ਰਹੀ ਗੁਜਰਾਤ ਗੈਸ ਪਾਈਪ ਲਾਈਨ ਦੇ ਮੁਆਵਜ਼ੇ ਨੂੰ ਲੈ ਸੰਘਰਸ਼ ਸ਼ੁਰੂ ਹੋਇਆ ਅਤੇ ਕਿਸਾਨ ਮਾਨਸਾ ਤੋਂ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਰਾਤ ਸਮੇਂ ਪੁੱਜ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਨਾਕੇ 'ਤੇ ਰੋਕਣ 'ਤੇ ਦੋਵਾਂ ਧਿਰਾਂ 'ਚ ਬਹਿਸ-ਬਾਜ਼ੀ ਸ਼ੁਰੂ ਹੋ ਗਈ। ਝੜਪ ਦੌਰਾਨ ਦੋਵੇਂ ਧਿਰਾਂ ਦੀਆਂ ਗੱਡੀਆਂ ਵੀ ਭੰਨਤੋੜ ਹੋਣ ਦੀ ਜਾਣਕਾਰੀ ਹੈ।

ਜਾਣਕਾਰੀ ਦਿੰਦਿਆਂ ਸ਼ਿੰਗਾਰਾ ਸਿੰਘ ਮਾਨ ਸੂਬਾ ਆਗੂ ਬੀਕੇਯੂ ਉਗਰਾਹਾਂ ਨੇ ਕਿਹਾ ਕਿ ਮਾਮਲਾ ਪਿੰਡ ਲੇਲੇਵਾਲਾ ਵਿਖੇ ਗੈਸ ਪਾਈਪ ਲਾਈਨ ਦੇ ਮੁਆਵਜ਼ੇ ਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪ੍ਰਸ਼ਾਸਨ ਖਿਲਾਫ ਜ਼ਿਲ੍ਹਾ ਪੱਧਰੀ ਸੰਘਰਸ਼ ਤੋਂ ਬਾਅਦ 5 ਦਸੰਬਰ ਨੂੰ ਪਿੰਡ ਮਾਈਸਰ ਖਾਨਾ ਵਿਖੇ ਸੂਬਾ ਪੱਧਰੀ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਇਸ ਮਾਮਲੇ 'ਤੇ ਪੰਜ ਦਸੰਬਰ ਨੂੰ ਪਿੰਡ ਮਾਈਸਰਖਾਨਾ ਵਿਖੇ ਜਾਣ ਲਈ ਕਿਸਾਨ ਦੇਰ ਰਾਤ ਗੱਡੀਆਂ ਰਾਹੀਂ ਮਾਨਸਾ ਤੋਂ ਪਿੰਡ ਲੇਲੇਵਾਲਾ ਜਾ ਰਹੇ ਸਨ, ਜਿਸ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਫੋਰਸ ਲਗਾ ਕੇ ਗੈਸ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਸਹੀ ਮੁਆਵਜ਼ਾ ਦਿਵਾਉਣ ਲਈ ਇਹ ਮੋਰਚਾ ਸ਼ੁਰੂ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement