ਖ਼ਬਰਾਂ |

ਤਾਜ਼ਾ |

Mansa News : ਮਾਨਸਾ 'ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, 80 ਕਿਸਾਨਾਂ ਖਿਲਾਫ਼ ਮਾਮਲਾ ਦਰਜ

By : BALJINDERK

Published : Dec 5, 2024, 2:51 pm IST
Updated : Dec 5, 2024, 2:51 pm IST
SHARE ARTICLE
ਵਾਹਨਾਂ ਦੀ ਹੋਈ ਭੰਨਤੋੜ ਦੀ ਤਸਵੀਰ
ਵਾਹਨਾਂ ਦੀ ਹੋਈ ਭੰਨਤੋੜ ਦੀ ਤਸਵੀਰ

Mansa News : ਟਕਰਾਅ ਦੌਰਾਨ ਕਈ ਪੁਲਿਸ ਅਧਿਕਾਰੀ ਅਤੇ ਕਿਸਾਨ ਹੋਏ ਜ਼ਖਮੀ, ਜ਼ਖਮੀਆਂ ਨੂੰ ਹਸਪਤਾਲ 'ਚ ਇਲਾਜ ਲਈ ਕਰਵਾਇਆ ਦਾਖ਼ਲ

Mansa News : ਮਾਨਸਾ 'ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਹੈ। ਦਰਅਸਲ ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਿਸਾਨਾਂ 'ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਵੀ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਕੀਤੀ। ਟਕਰਾਅ ਵਿਚਾਲੇ ਕਈ ਪੁਲਿਸ ਅਧਿਕਾਰੀ ਅਤੇ ਕਿਸਾਨ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਬਠਿੰਡਾ ਦੇ ਪਿੰਡ ਲੇਲੇਆਣਾ ਵਿਖੇ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਜਾ ਰਹੇ ਸਨ। ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਮਾਨਸਾ ਦੀ ਪੁਲਿਸ ਨੇ ਨਾਕੇਬੰਦੀ ਕੀਤੀ ਹੋਈ ਸੀ। ਜਦੋਂ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।

ਇਸ ਸਬੰਧੀ ਥਾਣਾ ਭੀਖੀ ਵਿਖੇ 80 ਦੇ ਕਰੀਬ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਇਸ ਲਈ ਗੁਰਵੀਰ ਸਿੰਘ ਦੇ ਬਿਆਨਾਂ 'ਤੇ ਦੋ ਦਰਜਨ ਦੇ ਨਾਮ 'ਤੇ ਧਾਰਾ 263, ਧਾਰਾ 109, 132,221 ਅਤੇ 111, ਬੀ.ਐੱਨ., ਐੱਸ. ਕਿਸਾਨਾਂ ਅਤੇ 60 ਦੇ ਕਰੀਬ ਅਣਪਛਾਤੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

(For more news apart from Clash between police and farmers in Mansa, case registered against 80 farmers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement