ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
Published : Dec 5, 2024, 10:34 am IST
Updated : Dec 5, 2024, 10:44 am IST
SHARE ARTICLE
Counter Intelligence Amritsar arrested three accused along with heroin worth crores
Counter Intelligence Amritsar arrested three accused along with heroin worth crores

ਮੁਲਜ਼ਮਾਂ ਕੋਲੋਂ 5 ਕਿੱਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਹੋਈ ਬਰਾਮਦ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲ ਰਹੀ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ 'ਚ ਵੀ ਵੰਡਿਆ ਜਾਣਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅਟਾਰੀ ਰੋਡ, ਅੰਮ੍ਰਿਤਸਰ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜਿਓਂ ਕੀਤੀ ਗਈ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।

ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਮੁੱਚੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਜੜ੍ਹੋਂ ਪੁੱਟਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਨੈੱਟਵਰਕਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਏਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement