Shambhu Border News : ਸ਼ੰਭੂ ਬਾਰਡਰ ਤੋਂ ਕੱਲ 6 ਦਸੰਬਰ ਨੂੰ ਦਿੱਲੀ ਲਈ ਕੂਚ ਕਰੇਗਾ ਪਹਿਲਾ ਜੱਥਾ : ਕਿਸਾਨ ਆਗੂ ਪੰਧੇਰ

By : BALJINDERK

Published : Dec 5, 2024, 6:24 pm IST
Updated : Dec 5, 2024, 6:24 pm IST
SHARE ARTICLE
 ਕਿਸਾਨ ਆਗੂ ਸਰਵਣ ਸਿਘ ਪੰਧੇਰ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ
 ਕਿਸਾਨ ਆਗੂ ਸਰਵਣ ਸਿਘ ਪੰਧੇਰ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ

Shambhu Border News : ਕਿਹਾ - ਕੱਲ੍ਹ ਦਾ ਜੱਥਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਹੋਵੇਗਾ ਸਮਰਪਿਤ

Shambhu Border News : ਸ਼ੰਭੂ ਬਾਰਡਰ ਤੋਂ ਕੱਲ 6 ਦਸੰਬਰ ਨੂੰ ਦਿੱਲੀ ਕੂਚ ਪ੍ਰੋਗਰਾਮ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਹ ਪਹਿਲਾਂ ਜੱਥਾ ਹੋਵੇਗਾ ਜਥੇ ਦੀ ਸੰਖਿਆ 101 ਹੋਵੇਗੀ। ਆਪਣੀਆਂ ਮੰਗਾਂ ਮਨਵਾਉਣ ਲਈ ਇਹ ਪਹਿਲਾਂ ਜੱਥਾ ਰਵਾਨਾ ਕੀਤਾ ਜਾ ਰਿਹਾ ਹੈ। ਦੋਨੋਂ ਬਾਰਡਰਾਂ ’ਤੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ।  ਮਰਜੀਵੜਿਆਂ ਦੀ ਲਿਸਟ ਤਿਆਰ ਕਰ ਲਈ ਗਈ ਹੈ। 

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੁਨੀਆਂ ਦੇ ਮਾਨਵ ਅਧਿਕਾਰਾਂ ਦੀ ਰੱਖਿਆ ਲਈ ਦਿੱਲੀ ਜਾ ਕੇ ਸੀਸ ਕੱਟਵਾਇਆ ਸੀ ਜਿਸ ਬਾਰੇ ਪੂਰੀ ਦੁਨੀਆਂ ਜਾਣਦੀ ਹੈ। ਉਨ੍ਹਾਂ ਕਿਹਾ ਕੱਲ੍ਹ ਦਾ ਜੱਥਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਹੋਵੇਗਾ। ਸੰਭੂ ਬਾਰਡਰ ਤੋਂ 101 ਮਰਜੀਵੜਿਆਂ ਦਾ ਜੱਥਾ ਕਿਸਾਨ ਦੇ ਹਿੱਤ ’ਚ ਦਿੱਲੀ ਵੱਲ ਕੂਚ ਕਰੇਗਾ। ਇਤਿਹਾਸ ਆਪਣੇ ਆਪ ਨੂੰ ਦੁਹਰਾਏਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ ਕੂਚ ਕਰਨ ਦਾ ਸਮਾਂ 1 ਵਜੇ ਰੱਖਿਆ ਗਿਆ ਹੈ। ਇਹ ਜੱਥੇ ਬਿਲਕੁਲ ਸ਼ਾਤਮਈ ਜਾਵੇਗਾ।  ਉਨ੍ਹਾਂ ਕਿਹਾ ਕਿ ਸਰਕਾਰ ਨੇ ਕੀ ਕਰਨਾ ਹੈ ਇਹ ਸਰਕਾਰ ਸੋਚੇਗੀ।

(For more news apart from  First batch to leave Shambhu border tomorrow for Delhi on December 6 : Farmer leader Pandher News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement