Amritsar airport News : ਵੱਡੀ ਖ਼ਬਰ : ਅੰਮ੍ਰਿਤਸਰ ਏਅਰਪੋਰਟ 'ਤੇ ਇਕ ਵਿਅਕਤੀ ਦੇ ਬੈਗ 'ਚੋਂ ਜਿੰਦਾ ਕਾਰਤੂਸ ਮਿਲਿਆ

By : BALJINDERK

Published : Dec 5, 2024, 4:47 pm IST
Updated : Dec 5, 2024, 4:47 pm IST
SHARE ARTICLE
 Amritsar airport
Amritsar airport

Amritsar News : ਪੁਲਿਸ ਹੁਣ ਜਾਂਚ ਕਰੇਗੀ ਕਿ ਇਹ ਕਾਰਤੂਸ ਉਸ ਦੇ ਬੈਗ ’ਚ ਕਿਵੇਂ ਆਇਆ

 Amritsar News : ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਖ਼ਬਰ ਆ ਰਹੀ ਹੈ। ਅੰਮ੍ਰਿਤਸਰ ਏਅਰਪੋਰਟ 'ਤੇ ਇਕ ਵਿਅਕਤੀ ਦੇ ਬੈਗ 'ਚੋਂ ਜਿੰਦਾ ਕਾਰਤੂਸ ਮਿਲਿਆ ਹੈ। ਜਾਣਕਾਰੀ ਮਿਲੀ ਹੈ ਕਿ ਏਅਰਪੋਰਟ 'ਤੇ ਜਗਤਾਰ ਸਿੰਘ ਢਿੱਲੋਂ ਨਾਂ ਦੇ ਵਿਅਕਤੀ ਦੇ ਬੈਗ 'ਚੋਂ 12 ਜਿੰਦਾ ਕਾਰਤੂਸ ਮਿਲੇ ਹਨ। ਪੁਲਿਸ ਹੁਣ ਜਾਂਚ ਕਰੇਗੀ ਕਿ ਇਹ ਕਾਰਤੂਸ ਉਸ ਦੇ ਬੈਗ ਵਿਚ ਕਿਵੇਂ ਆਏ ਅਤੇ ਇਹ ਕਿਸ ਹਥਿਆਰ ਦੇ ਸਨ।

1

ਦੱਸਿਆ ਜਾ ਰਿਹਾ ਹੈ ਕਿ ਚੈਕਿੰਗ ਦੌਰਾਨ ਸੀਆਈਐਸਐਫ ਨੂੰ ਸਕੈਨਿੰਗ ਦੌਰਾਨ ਬੈਗ ’ਚ ਜ਼ਿੰਦਾ ਕਾਰਤੂਸ ਮਿਲੇ ਹਨ। ਇਹ ਯਾਤਰੀ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾ ਰਿਹਾ ਸੀ। ਸੁਰੱਖਿਆ ਏਜੰਸੀਆਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਾਰਤੂਸ ਉਸ ਦੇ ਬੈਗ ਵਿੱਚ ਕਿਵੇਂ ਆਏ ਅਤੇ ਇਹ ਕਿਸ ਹਥਿਆਰ ਦੇ ਹਨ। ਦੱਸ ਦੇਈਏ ਕਿ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਹ ਵਾਲ-ਵਾਲ ਬਚ ਗਏ ਸਨ।

(For more news apart from live cartridge was found in a person's bag at Amritsar airport News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement