Amritsar News: ਅੰਮ੍ਰਿਤਸਰ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਦੋ ਮਾਸੂਮ ਧੀਆਂ ਦਾ ਸੀ ਪਿਓ
Published : Dec 5, 2024, 11:34 am IST
Updated : Dec 5, 2024, 11:34 am IST
SHARE ARTICLE
photo
photo

Amritsar News: ਕਾਰ 'ਚ ਆਏ ਹਮਲਾਵਰ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਅੰਮ੍ਰਿਤਸਰ ਵਿਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਵਿਚਾਰ ਕਰਕੇ ਹੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮਕਬੂਲਪੁਰਾ ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਾਤ ਨੂੰ ਘਰ ਦੇ ਬਾਹਰ ਸੀ। ਇਸੇ ਦੌਰਾਨ ਇਕ ਕਾਰ ਵਿਚ 4-5 ਨੌਜਵਾਨ ਆਏ ਅਤੇ ਉਸ ਦੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਦਾ ਪਿਛਲੇ 4 ਦਿਨਾਂ ਤੋਂ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ। ਉਨ੍ਹਾਂ ਵਿਚਕਾਰ ਕਈ ਵਾਰ ਤਕਰਾਰ ਵੀ ਹੋਈ। ਗੁਰਪ੍ਰੀਤ ਨੂੰ 4 ਗੋਲੀਆਂ ਲੱਗੀਆਂ। ਗੁਰਪ੍ਰੀਤ ਵਿਆਹਿਆ ਹੋਇਆ ਹੈ ਅਤੇ ਉਸ ਦੀਆਂ ਦੋ ਬੇਟੀਆਂ ਹਨ।

ਐਸਐਚਓ ਮਕਬੂਲਪੁਰਾ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪਰਿਵਾਰ ਨੇ ਸਚਿਨ, ਰੌਨੀ, ਬਬਲੂ ਖੱਤਰੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੱਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement