
ਪੰਜਾਬ ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਨੋਟਿਸ ਜਾਰੀ ਕਰਦੇ...
ਚੰਡੀਗੜ੍ਹ : ਪੰਜਾਬ ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ। ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3.30 ਵਜੇ ਤੱਕ ਹੋਵੇਗਾ। ਇਹ ਤਬਦੀਲੀ 15 ਜਨਵਰੀ ਤੱਕ ਰਹੇਗੀ।
ਦੱਸ ਦਈਏ ਕਿ ਸਰਕਾਰ ਨੇ ਠੰਡ ਅਤੇ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ 3 ਜਨਵਰੀ ਨੂੰ ਸਾਰੇ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਸੀ। ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਤੋਂ 4 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 10 ਵਜੇ ਤੋਂ 4.15 ਵਜੇ ਤੱਕ ਕੀਤਾ ਗਿਆ ਸੀ। ਸ਼ਾਮ ਨੂੰ ਧੁੰਦ ਕਾਰਨ ਜਲਦੀ ਹਨ੍ਹੇਰਾ ਹੋਣ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਹੁਣ ਫਿਰ ਸਮਾਂ ਤਬਦੀਲ ਕਰ ਦਿਤਾ ਗਿਆ ਹੈ।