ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣਗੀਆਂ : ਰੰਧਾਵਾ
Published : Jan 6, 2019, 12:24 pm IST
Updated : Jan 6, 2019, 12:24 pm IST
SHARE ARTICLE
Sukhjinder Singh Randhawa
Sukhjinder Singh Randhawa

ਸਹਿਕਾਰਤਾ ਤੇ ਜੇਲ• ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ......

ਹੁਸ਼ਿਆਰਪੁਰ : ਸਹਿਕਾਰਤਾ ਤੇ ਜੇਲ• ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ। ਉਹ ਅੱਜ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ, ਗੜ•ਦੀਵਾਲਾ ਵਿਖੇ ਬਾਬਾ ਹਰਨਾਮ ਸਿੰਘ ਦੀ ਬਰਸੀ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ ਵੀ ਸਨ। ਰੰਧਾਵਾ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਰਗਾੜੀ ਕਾਂਡ ਸਬੰਧੀ ਐਸ.ਆਈ.ਟੀ. ਗਠਿਤ ਕੀਤੀ ਹੋਈ ਹੈ ਅਤੇ ਜਿਹੜੇ ਵੀ ਦੋਸ਼ੀ ਪਾਏ ਗਏ, ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ੇ 'ਤੇ ਨਕੇਲ ਕੱਸੀ ਗਈ ਹੈ ਅਤੇ ਐਸ.ਟੀ.ਐਫ. ਵਲੋਂ ਨਸ਼ਾ ਸਮੱਗਲਰਾਂ ਨੂੰ ਨੱਥ ਪਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਪੂਰੀ ਤਰ੍ਹਾਂ ਨਸ਼ੇ 'ਤੇ ਕੰਟਰੋਲ ਕਰ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ

ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਤ ਕਰ ਦਿਤੀ ਗਈ ਹੈ, ਜਿਸ ਨਾਲ ਇਲਾਕੇ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਮੌਕੇ ਬਾਬਾ ਸਰਬਜੋਤ ਸਿੰਘ, ਬੇਦੀ ਸੰਤ ਸਮਾਜ, ਮੁੱਖ ਸੇਵਾਦਾਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਸੰਤ ਬਾਬਾ ਸੇਵਾ ਸਿੰਘ, ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਦਿੱਤਿਆ ਉਪਲ ਆਦਿ ਹਾਜ਼ਰ ਸਨ। 

ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਡੇਰਾ ਬਾਬਾ ਨਾਨਕ ਦੀ ਨੁਹਾਰ ਬਦਲ ਦਿਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਸਬੰਧੀ ਕੰਮ ਸ਼ੁਰੂ ਕਰ ਦਿਤਾ ਗਿਆ ਹੈ, ਜਿਸ ਦਾ ਉਹ ਖੁਦ ਲਗਾਤਾਰ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਨਾਲ ਇਤਿਹਾਸਕ ਕਰਤਾਰਪੁਰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਨਤਮਸਤਕ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement