ਸੱਜਣ ਕੁਮਾਰ ਨੂੰ ਕੈਦ ਮਨਮੋਹਨ ਸਿੰਘ ਦੀ ਸਰਕਾਰ ਵਲੋਂ ਕੀਤੀ ਅਪੀਲ ‘ਤੇ ਹੋਈ : ਤ੍ਰਿਪਤ ਬਾਜਵਾ
Published : Jan 6, 2019, 5:41 pm IST
Updated : Jan 6, 2019, 5:41 pm IST
SHARE ARTICLE
Tripat Bajwa
Tripat Bajwa

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ...

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ ਨੂੰ ਨਵੰਬਰ ੧੯੮੪ ਵਿਚ ਦਿੱਲੀ ਅੰਦਰ ਹੋਏ ਸਿੱਖ ਕਤਲੇਆਮ ਕੇਸ ਵਿਚ ਹੋਈ ਉਮਰ ਕੈਦ ਦਾ ਸਿਹਰਾ ਅਪਣੇ ਸਿਰ ਬੰਨਣ ਨੂੰ ਕੋਰਾ ਝੂਠ, ਸੱਚਾਈ ਤੋਂ ਕੋਹਾਂ ਦੂਰ ਅਤੇ ਗੁੰਮਰਾਹਕੁੰਨ ਕਰਾਰ ਦਿਤਾ ਹੈ। 

ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਹੈ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਸੀ.ਬੀ.ਆਈ. ਵਲੋਂ ੩੦ ਅਪ੍ਰੈਲ ੨੦੧੩ ਨੂੰ ਹੇਠਲੀ ਅਦਾਲਤ ਵਲੋਂ ਉਸ ਨੂੰ ਬਰੀ ਕਰਨ ਦੇ ਫ਼ੈਸਲੇ ਵਿਰੁਧ ਦਿੱਲੀ ਹਾਈਕੋਰਟ ਵਿਚ ਪਾਈ ਗਈ ਅਪੀਲ ਉਤੇ ਹੋਈ ਹੈ। ਉਹਨਾਂ ਸਪੱਸ਼ਟ ਕੀਤਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਂਗਰਸ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵਲੋਂ ਕੀਤੀਆਂ ਗਈਆਂ ਕੋਸ਼ਿਸਾਂ ਸਦਕਾ ਹੀ ਸੱਜਣ ਕੁਮਾਰ ਅੱਜ ਜੇਲ੍ਹ ਵਿਚ ਬੰਦ ਹੈ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੇ ਪਿੱਛਲਗ ਸੁਖਬੀਰ ਸਿੰਘ ਬਾਦਲ ਦੇ ਇਸ ਦਾਅਵੇ ਵਿਚ ਕੋਈ ਸੱਚਾਈ ਨਹੀਂ ਹੈ ਕਿ ਸੱਜਣ ਕੁਮਾਰ ਨੂੰ ਸਜ਼ਾ ਕੇਂਦਰ ਸਰਕਾਰ ਵਲੋਂ ੨੦੧੫ ਵਿਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਬੰਦ ਕੀਤੇ ਗਏ ਕੇਸਾਂ ਨੂੰ ਮੁੜ ਖੋਲ੍ਹੇ ਜਾਣ ਦੇ ਸਿੱਟੇ ਵਜੋਂ ਹੋਈ ਹੈ। ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਸੱਜਣ ਕੁਮਾਰ ਵਿਰੁਧ ਚੱਲ ਰਹੇ ੨ ਹੋਰ ਕੇਸ ਵਿਸ਼ੇਸ਼ ਜਾਂਚ ਟੀਮ ਵਲੋਂ ਮੁੜ ਖੋਲ੍ਹੇ ਗਏ ਹਨ।

ਸ਼੍ਰੀ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਅਜਿਹੇ ਬਹੁਤ ਹੀ ਨਾਜ਼ਕ ਮਾਮਲੇ ਉਤੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਪਹਿਲਾਂ ਤੱਥਾਂ ਨੂੰ ਜਰੂਰ ਘੋਖਣਾ ਚਾਹੀਦਾ ਹੈ। ਪੇਂਡੂ ਵਿਕਾਸ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਇਸ ਦਾਅਵੇ ਨੂੰ ਵੀ ਝੂਠਾ ਦਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਬਣ ਰਿਹਾ ਲਾਂਘਾ ਵੀ ਉਹਨਾਂ ਦੀ ਸਰਕਾਰ ਦੀ ਹੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਭਾਰਤ-ਪਾਕਿਸਤਾਨ ਵਿਚਕਾਰ ਹੁੰਦੀ ਰਹੀ ਦੁਵੱਲੀ ਗੱਲਬਾਤ ਵਿਚ ਇਹ ਮੁੱਦਾ ਹਮੇਸ਼ਾ ਹੀ ਬੜੇ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ ਹਨ।

ਉਹਨਾਂ ਤੋਂ ਪਹਿਲਾਂ ਮਹਿਰੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਇਹ ਮੁੱਦਾ ਫਰਵਰੀ ੧੯੯੯ ਵਿਚ ਪਾਕਿਸਤਾਨ ਦੇ ਰਾਸ਼ਟਰਪਤੀ ਪ੍ਰਵੇਜ ਮੁਸ਼ੱਰਫ ਕੋਲ ਉਠਾਇਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਸਦਕਾ ਸਾਲ ੨੦੦੨-੨੦੦੭ ਦੌਰਾਨ ਦੋਹਾਂ ਪੰਜਾਬਾਂ ਦੇ ਮੁੱਖ ਮੰਤਰੀਆਂ ਵਲੋਂ ਇਕ ਦੂਜੇ ਮੁਲਕ ਦੀਆਂ ਕੀਤੀਆਂ ਗਈਆਂ ਫੇਰੀਆਂ ਦੌਰਾਨ ਵੀ ਇਹ ਮਾਮਲਾ ਉਹ ਲਗਾਤਾਰ ਉਠਾਉਂਦੇ ਰਹੇ ਸਨ।

ਸ਼੍ਰੀ ਬਾਜਵਾ ਨੇ ਇਸ ਮੁੱਦੇ ਸਬੰਧੀ ਪੁਰਾਣਾ ਇਤਿਹਾਸ ਯਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਮੌਕੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਦੀ ਹੱਦ ਵਿਚ ਲਿਆਉਣ ਲਈ ਪਾਕਿਸਤਾਨ ਨਾਲ ਜ਼ਮੀਨ ਦੇ ਵਟਾਂਦਰੇ ਦਾ ਵਾਅਦਾ ਕੀਤਾ ਸੀ ਜਿਹੜਾ ੧੯੭੧ ਦੀ ਜੰਗ ਕਾਰਨ ਸਿਰੇ ਨਹੀਂ ਸੀ ਚੜ੍ਹ ਸਕਿਆ।

ਉਹਨਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਈ ਬਣ ਰਿਹਾ ਲਾਂਘਾ ਮੁਲਕ ਦੇ ਪਿਛਲੇ ਪ੍ਰਧਾਨ ਮੰਤਰੀਆਂ ਵਲੋਂ ਕੀਤੀਆਂ ਗਈਆਂ ਲਗਾਤਾਰ ਕੋਸ਼ਿਸਾਂ ਅਤੇ ਸਿੱਖ ਸੰਗਤ ਵਲੋਂ ਕੀਤੀਆਂ ਗਈਆਂ ਅਰਦਾਸਾਂ ਸਦਕਾ ਹੋਂਦ ਵਿਚ ਆ ਰਿਹਾ ਹੈ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦਾ ਸਿਹਰਾ ਸਿਰਫ਼ ਅਪਣੇ ਸਿਰ ਬੰਨਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement